ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਝੋਨੇ ਦੀ ਸਿੱਧੀ...

    ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਰੁਪਏ ਹੋਏ ਜਾਰੀ, ਜਾਣੋ ਕਿੰਨੇ ਮਿਲੇ

    Farmers

    ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ17 ਹਜ਼ਾਰ ਤੋਂ ਵੱਧ Farmers ਨੂੰ 19.83 ਕਰੋੜ ਰੁਪਏ ਵੰਡੇ

    ਮਲੋਟ (ਮਨੋਜ)। ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ 6 ਕਰੋੜ 76 ਲੱਖ 98 ਹਜਾਰ 510 ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ। ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 45132 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਪੂਰੇ ਰਾਜ ਦੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। (Farmers)

    ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਸੂਬੇ ਵਿਚ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜਿ਼ਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

    ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

    Health Tips | ਕਿਤੇ ਤੁਹਾਡਾ ਬੱਚਾ ਵੀ ਨਾ ਕਰ ਲਵੇ ਇਹ ਗਲਤੀ, ਜਾਨ+ਲੇਵਾ ਨਾ ਹੋ ਜਾਵੇ ਇਹ ਕੰਮ

    ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

    LEAVE A REPLY

    Please enter your comment!
    Please enter your name here