ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪਾਣੀ ਭਰਨ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Chandigarh Weather Update

ਕਈ ਥਾਈਂ ਸੜਕਾਂ ਹੋਈਆਂ ਜਲਥਲ | Chandigarh Weather Update

ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ)। ਮੰਗਲਵਾਰ ਨੂੰ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਤੇ ਨਾਲ ਲੱਗਦੇ ਇਲਾਕਿਆਂ ’ਚ ਦੁਪਹਿਰ 12:30 ਵਜੇ ਪਏ ਮੀਂਹ ਨਾਲ ਮੌਸਮ ਠੰਢਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੀਂਹ ਨਾਲ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਤੋਂ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ ਤੇ ਆਉਂਦੇ ਦਿਨਾਂ ’ਚ ਭਾਰੀ ਬਾਰਿਸ਼ ਦਾ ਸਿਲਸਿਲਾ ਜਾਰੀ ਰਹੇਗਾ। ਚੰਡੀਗੜ੍ਹ ’ਚ ਜਿੱਥੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ। (Chandigarh Weather Update)

Chandigarh Weather Update

ਉੱਥੇ ਹੀ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਲਈ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਮੀਂਹ 17 ਤੋਂ 18 ਜੁਲਾਈ ਤੱਕ ਹੋਣ ਦੀ ਸੰਭਾਵਨਾ ਹੈ ਪਰ 16 ਜੁਲਾਈ ਨੂੰ ਅਚਾਨਕ ਪਏ ਮੀਂਹ ਨਾਲ ਮੌਸਮ ਸੁਹਾਵਣਾ ਹੋ ਗਿਆ। ਚੰਡੀਗੜ੍ਹ ’ਚ ਹੁਣ ਤੱਕ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 37 ਡਿਗਰੀ ਸੈਲਸੀਅਸ ਤੇ ਘੱਟੋ ਤੋਂ ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਤਿੰਨ-ਚਾਰ ਦਿਨਾਂ ਬਾਅਦ ਚੰਗੇ ਮੀਂਹ ਦੇ ਸੰਕੇਤ ਮਿਲ ਰਹੇ ਹਨ। ਵਿਭਾਗ ਵੱਲੋਂ 22 ਜੁਲਾਈ ਤੋਂ ਬਾਅਦ ਚੰਗੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। (Chandigarh Weather Update)