ਰਾਹਤ : ਦੇਸ਼ ’ਚ 24 ਘੰਟਿਆਂ ’ਚ 40 ਹਜ਼ਾਰ ਤੋਂ ਜ਼ਿਆਦਾ ਲੋਕ ਹੋਏ ਕੋਰੋਨਾ ਮੁਕਤ

Coronavirus Third wave Sachkahoon

24 ਘੰਟਿਆਂ ’ਚ ਕੋਰੋਨਾ ਦੇ 38,628 ਨਵੇਂ ਮਾਮਲੇ

ਨਵੀਂ ਦਿੱਲੀ (ਏਜੰਸੀ)। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 40 ਹਜ਼ਾਰ ਤੋਂ ਵਧ ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਹਰਾ ਦਿੱਤਾ ਹੈ ਤੇ ਇਸ ਦੌਰਾਨ ਇਸ ਲਪੇਟ ’ਚ ਆਉਣ ਵਾਲੇ ਨਵੇਂ ਮਰੀਜ਼ਾਂ ਦੇ ਮੁਕਾਬਲੇ ਇਸ ਮਹਾਂਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਦੇਸ਼ ’ਚ ਸ਼ੁੱਕਰਵਾਰ ਨੂੰ 49 ਲੱਖ 55 ਹਜ਼ਾਰ 138 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 50 ਕਰੋੜ 10 ਲੱਖ 9 ਹਜ਼ਾਰ 609 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ ’ਚ ਕੋਰੋਨਾ ਦੇ 38,628 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਮਰੀਜ਼ਾਂ ਦਾ ਅੰਕੜਾ ਵਧ ਕੇ 3 ਕਰੋੜ 18 ਲੱਖ 95 ਹਜ਼ਾਰ 385 ਹੋ ਗਿਆ ਹੈ ਇਸ ਦੌਰਾਨ 40 ਹਜ਼ਾਰ 17 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 3,10,55,861 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ