24 ਘੰਟਿਆਂ ਦੌਰਾਨ 28,204 ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਇਸ ਮਹੀਨੇ ਪਹਿਲੀ ਵਾਰ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੋਈ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 28,204 ਨਵੇਂ ਮਾਮਲੇ ਸਾਹਮਣੇ ਆਏ ਹਨ ਦੇਸ ’ਚ ਸੋਮਵਾਰ ਨੂੰ 54 ਲੱਖ 91 ਹਜ਼ਾਰ 647 ਵਿਅਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 51 ਕਰੋੜ 45 ਲੱਖ 268 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 28,204 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 19 ਲੱਖ 98 ਹਜ਼ਾਰ 158 ਹੋ ਗਿਆ ਹੈ ਇਸ ਦੌਰਾਨ 41 ਹਜ਼ਾਰ 511 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਤਿੰਨ ਕਰੋੜ 11 ਲੱਖ 80 ਹਜ਼ਾਰ 968 ਹੋ ਗਈ ਹੈ ਸਰਗਰਮ ਮਾਮਲੇ 3,680 ਘੱਟ ਕੇ ਤਿੰਨ ਲੱਖ 88 ਹਜ਼ਾਰ 508 ਰਹਿ ਗਏ ਹਨ ਇਸ ਦੌਰਾਨ 373 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ ਚਾਰ ਲੱਖ 28 ਹਜ਼ਾਰ 682 ਹੋ ਗਿਆ ਹੈ।
ਰਿਕਵਰੀ ਦਰ ਵਧ ਕੇ 97.45 ਫੀਸਦੀ
ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘਟ ਕੇ 1.21 ਫੀਸਦੀ, ਰਿਕਵਰੀ ਦਰ ਵਧ ਕੇ 97.45 ਫੀਸਦੀ ਤੇ ਮ੍ਰਿਤਕ ਦਰ 1.34 ਫੀਸਦੀ ਹੈ ਪਿਛਲੇ ਮਹੀਨੇ 27 ਤੇ 28 ਜੁਲਾਈ ਨੂੰ ਦੇਸ਼ ’ਚ ਸਰਗਰਮ ਮਰੀਜਾਂ ਦੀ ਗਿਣਤੀ ਚਾਰ ਲੱਖ ਤੋਂ ਹੇਠਾਂ ਪਹੁੰਚੀ ਸੀ ਮਹਾਂਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 3131 ਘੱਟ ਕੇ 71813 ਹੋ ਗਏ ਹਨ ਇਸ ਦੌਰਾਨ ਸੂਬੇ ’ਚ 7568 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 6151956 ਹੋ ਗਈ ਹੈ, ਜਦੋਂਕਿ 68 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 134064 ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ