ਰਾਹਤ : ਦੇਸ਼ ਵਿੱਚ ਲਗਾਤਾਰ ਦੋ ਦਿਨ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਚ ਆਈ ਗਿਰਾਵਟ

ਰਾਹਤ : ਦੇਸ਼ ਵਿੱਚ ਲਗਾਤਾਰ ਦੋ ਦਿਨ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਚ ਆਈ ਗਿਰਾਵਟ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ 19) ਦੀ ਰਫ਼ਤਾਰ ਹੋਲੀ ਹੋਣ ਤੇ ਇਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਪ੍ਰਭਾਵਿਤ ਨਵੇਂ ਮਾਮਲਿਆਂ ਦੀ ਤੁਲਨਾ ਵਿੱਚ ਠੀਕ ਹੋਣ ਕਾਰਨ ਪਾਜਿਟਿਵ ਮਾਮਲੇ ਘੱਟ ਕੇ 37,15,221 ਰਹਿ ਗਏ ਹਨ। ਇਸ ਦੌਰਾਨ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 25,03,756 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਇਸ ਤੋਂ ਬਾਅਦ ਹੁਣ ਤੱਕ 17 ਕਰੋੜ 27 ਲੱਖ 10 ਹਜ਼ਾਰ 066 ਵਿਅਕਤੀਆਂ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ 3,29,942 ਨਵੇਂ ਕੇਸਾਂ ਦੇ ਆਉਣ ਨਾਲ, ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ ਦੋ ਕਰੋੜ 29 ਲੱਖ 92 ਹਜ਼ਾਰ 517 ਹੋ ਗਈ ਹੈ।

ਉਸੇ ਸਮੇਂ 3,56,082 ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਵਿਡ ੑ19 ਨੂੰ ਹਰਾਉਣ ਵਾਲਿਆਂ ਦੀ ਗਿਣਤੀ 1,90,27,304 ਹੋ ਗਈ। ਦੇਸ਼ ਵਿਚ ਮੌਜੂਦਾ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37,15,221 ਹੈ। ਇਸੇ ਮਿਆਦ ਦੇ ਦੌਰਾਨ 3,876 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆ ਲਈਆਂ ਅਤੇ ਇਸ ਤੋਂ ਬਾਅਦ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2,49,992 ਹੋ ਗਈ ਹੈ। ਦੇਸ਼ ਵਿਚ ਰਿਕਵਰੀ ਦਰ ਵਧ ਕੇ 82 75 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 16 16 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ ਅਜੇ ਵੀ 1 09 ਫੀਸਦੀ ਹੈ।

ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ, ਸਰਗਰਮ ਮਾਮਲੇ 24920 ਘਟ ਕੇ 5,93,150 ਰਹਿ ਗਏ ਹਨ। ਇਸ ਮਿਆਦ ਦੇ ਦੌਰਾਨ, ਰਾਜ ਵਿੱਚ 61,607 ਹੋਰ ਮਰੀਜ਼ਾਂ ਦੀ ਰਿਕਵਰੀ ਤੋਂ ਬਾਅਦ ਕੋਰੋਨਾ ਨੂੰ ਹਰਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 44, 69,425 ਹੋ ਗਈ ਹੈ, ਜਦੋਂ ਕਿ 549 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 76,398 ਹੋ ਗਈ ਹੈ।

ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ, ਕੋਰੋਨਾ ਵਾਇਰਸ ਦੇ 12,651 ਨਵੇਂ ਕੇਸ ਸਾਹਮਣੇ ਆਏ ਹਨ ਅਤੇ 319 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਪਰ ਰਾਹਤ ਦੀ ਗੱਲ ਇਹ ਹੈ ਕਿ ਨਵੇਂ ਸੰਕਰਮਿਤ ਨਾਲੋਂ ਸਿਹਤਮੰਦ ਲੋਕਾਂ ਦੀ ਗਿਣਤੀ ਜਿਆਦਾ ਰਹੀ। ਰਾਜਧਾਨੀ ਵਿੱਚ ਨਵੇਂ ਕੇਸਾਂ ਦੇ ਮੁਕਾਬਲੇ ਲੋਕਾਂ ਦੇ ਠੀਕ ਹੋਣ ਦੀ ਗਿਣਤੀ ਵਿੱਚ ਵਾਧੇ ਕਾਰਨ ਸਰਗਰਮ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਸੋਮਵਾਰ ਨੂੰ, ਦਿੱਲੀ ਵਿਚ ਸਰਗਰਮ ਮਾਮਲੇ ਘੱਟ ਕੇ 85,258 ਰਹਿ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।