ਬਜ਼ੁਰਗਾਂ (Oldage) ਦੀ ਖੱਜਲ-ਖੁਆਰੀ ਹੋਵੇਗੀ ਖ਼ਤਮ!
- ਬਜ਼ੁਰਗਾਂ ਨੂੰ ਮਿਲੇਗੀ ONLINE ਪੇਸ਼ੀ ਦੀ ਸਹੂਲਤ!
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਬਜ਼ੁਰਗਾਂ (Oldage) ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਪੰਜਾਬ ਦੀਆਂ ਅਦਾਲਤਾਂ ਵਿੱਚ ਬਜ਼ੁਰਗਾਂ ਦੀ ਖੱਜਲ-ਖੁਆਰੀ ਖ਼ਤਮ ਹੋ ਜਾਵੇਗੀ। ਸਰਕਾਰ ਨੇ ਬਜ਼ੁਰਗਾਂ ਦੀ ਸੁਣਵਾਈ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। ਹੁਣ ਬਜ਼ੁਰਗ ਕਿਸੇ ਵੀ ਥਾਂ ਤੋਂ ਅਦਾਲਤ ਵਿੱਚ ਪੇਸ਼ ਹੋ ਸਕਣਗੇ। ਫ਼ਿਲਹਾਲ ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸਰਕਾਰ ਦੇ ਇਸ ਹੁਕਮਾਂ ਮੁਤਾਬਿਕ ਇਹ ਸਪੱਸ਼ਟ ਹੈ ਕਿ ਹੁਣ ਸੂਬੇ ਵਿੱਚ ਅਦਾਲਤੀ ਪ੍ਰਕਿਰਿਆ ਵੀ ਇੱਕ ਕਲਿੱਕ ਨਾਲ ਜਲਦੀ ਮੁਕੰਮਲ ਹੋ ਸਕਦੀ ਹੈ।
ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ ਬਜ਼ੁਰਗਾਂ ਨੂੰ ਸਮੇਂ ਸਿਰ ਅਦਾਲਤ ਵਿੱਚ ਪੇਸ਼ ਨਾ ਹੋਣ, ਆਉਣ-ਜਾਣ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਅਤੇ ਹੋਰ ਸਾਰੇ ਕਾਰਨਾਂ ਤੋਂ ਰਾਹਤ ਮਿਲੇਗੀ। ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਫੇਸਬੁੱਕ ‘ਤੇ ਇਸ ਫੈਸਲੇ ਸਬੰਧੀ ਪੋਸਟ ਸਾਂਝੀ ਕੀਤੀ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।