Varinder Singh Ghuman: ਅੰਮ੍ਰਿਤਸਰ। ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। । ਵਰਿੰਦਰ ਸਿੰਘ ਘੁੰਮਣ ਗੁਰਦਾਸਪੁਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ: Sad News: ਖੇਡਦੇ-ਖੇਡਦੇ ਮਾਸੂਮ ਬੱਚੀ ਦੀ ਛੱਪੜ ’ਚ ਡਿੱਗਣ ਕਾਰਨ ਮੌਤ
ਵਰਿੰਦਰ ਘੁੰਮਣ ਨੇ ਨਾ ਸਿਰਫ਼ ਬਾਡੀ ਬਿਲਡਿੰਗ ਦੀ ਦੁਨੀਆ ਵਿੱਚ ਆਪਣਾ ਨਾਮ ਕਮਾਇਆ, ਸਗੋਂ ਉਹ ਪਹਿਲੇ ਸ਼ਾਕਾਹਾਰੀ (vegetarian) ਮਿਸਟਰ ਇੰਡੀਆ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਜਿੱਤੇ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਫਿਟਨੈੱਸ ਜਗਤ, ਫਿਲਮੀ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੇ ਹਨ।