ਮ੍ਰਿਤਕ ਕੇਵਲ ਸਿੰਘ ਸਮੇਤ ਜਾਂਚ ਲਈ ਭੇਜੇ ਗਏ ਸਾਰੇ ਸੈਂਪਲਾਂ ਦੀ ਰਿਪੋਰਟ ਨੈਗਟਿਵ

Corona

ਕੌਮਾਂਤਰੀ ਕਰੋਨਾ ਵਾਇਰਸ ਮਹਾਂਮਾਰੀ ਤੋਂ ਡਰ ਦੀ ਨਹੀਂ ਬਲਕਿ ਸਾਵਧਾਨੀਆਂ ਵਰਤਣ ਦੀ ਲੋੜ : ਸਿਵਲ ਸਰਜਨ

ਜਲਾਲਾਬਾਦ (ਰਜਨੀਸ਼ ਰਵੀ) । ਜਲਾਲਾਬਾਦ ਇਲਾਕੇ ਲਈ ਵੱਡੀ ਰਾਹਤ ਭਰੀ ਖਬਰ ਮਿਲੀ ਹੈ ਕਿ ਕਰੋਨਾ ਵਾਇਰਸ ਸਬੰਧੀ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆ ਗਈ ਹੈ ਅਤੇ ਮ੍ਰਿਤਕ ਕੇਵਲ ਸਿੰਘ ਸਮੇਤ ਪਰਿਵਾਰਿਕ ਮੈਂਬਰਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਸੰਬੰਧੀ ਦੱਸ ਦਈਏ ਕਿ ਬੀਤੇ ਦਿਨੀਂ ਜਲਾਲਾਬਾਦ ਸਬ ਡਵੀਜ਼ਨ ਦੇ ਪਿੰਡ ਕਾਹਨੇਵਾਲਾ ਵਿਖੇ ਮੱਧ ਪ੍ਰਦੇਸ਼ ਵਿਚੋਂ ਕੰਬਾਈਨ ਵਾਪਸ ਲੈ ਕੇ ਆਏ ਨੌਜਵਾਨ ਦੀ ਉਸ ਰਾਤ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਬੜੀ ਤੇਜ਼ੀ ਨਾਲ ਫੈਲੀ ਕਿ ਮ੍ਰਿਤਕ ਸ਼ੱਕੀ ਕਰੋਨਾ ਮਰੀਜ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਅਤੇ ਸਿਵਲ ਸਰਜਨ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਮ੍ਰਿਤਕ ਕੇਵਲ ਸਿੰਘ ਦੀ ਦੋ ਵਾਰੀ ਜਾਂਚ ਹੋਈ ਅਤੇ ਜਾਂਚ ਪੜਤਾਲ ‘ਚ ਕਰੋਨਾ ਵਾਇਰਸ ਸਬੰਧੀ ਕੋਈ ਲੱਛਣ ਨਹੀਂ ਪਾਏ ਗਏ।

ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਪਿੰਡ ਲੋਕਾਂ ਨੂੰ ਆਇਆ ਸੁੱਖ ਦਾ ਸਾਹ

ਇਸ ਸਬੰਧ ਵਿੱਚ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸੁਰਿੰਦਰ ਸਿੰਘ ਨੇ ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਕੇਵਲ ਸਿੰਘ ਅਤੇ 8 ਪਰਿਵਾਰਕ ਮੈਂਬਰਾਂ ਦੇ ਰਿਪੋਰਟ ਨੈਗਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੌਮਾਂਤਰੀ ਮਹਾਂਮਾਰੀ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਸਗੋਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਉਨ੍ਹਾਂ ਅੱਗੇ ਕਿਹਾ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ‘ਤੇ ਧਿਆਨ ਦੇਣ, ਇਸ ਦੇ ਨਾਲ ਉਨ੍ਹਾਂ ਮਾਸਕ ਲਗਾ ਕੇ ਰੱਖਣ ਅਤੇ ਸਮਾਜਿਕ ਦੂਰੀ ਦਾ ਪਾਲਣਾ ਕਰਨ ਦੀ ਵੀ ਅਪੀਲ ਕੀਤੀ ।
ਇਸ ਸਬੰਧੀ ਪਿੰਡ ਦੇ ਸਰਪੰਚ ਸੰਜੀਵ ਸੋਈ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਪਾਲਣ ਕਰਨ ਤਾ ਜੋ ਇਸ ਭਿਆਨਕ ਮਹਾਂਮਾਰੀ ਤੋਂ ਬਚਿਆ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।