ਪੰਜਾਬ ’ਚ ਪ੍ਰਚਾਰ ’ਚ ਰੁਕਾਵਟ ਦੀ ਸ਼ਿਕਾਇਤ ’ਤੇ ਡੀਜੀਪੀ ਤੋਂ ਮੰਗੀ ਰਿਪੋਰਟ

Punjab BJP

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ’ਤੇ ਅਮਨ-ਕਾਨੂੰਨ ਦੀ ਦੇ ਹਾਲਾਤ ’ਤੇ ਚਿੰਤਾ ਜਾਹਰ ਕੀਤੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। (Punjab)

ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

Also Read : ਹੁਣ ਧੀਆਂ ਨੂੰ ਮਿਲੇਗੀ 3000 ਰੁਪਏ ਮਹੀਨਾ ਪੈਨਸ਼ਨ! ਜਾਣੋ ਕੀ ਹੈ ਸਕੀਮ ਤੇ ਜ਼ਰੂਰੀ ਦਸਤਾਵੇਜ?

ਬੀਜੇਪੀ ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਨੂੰ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

LEAVE A REPLY

Please enter your comment!
Please enter your name here