ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

Kisan Andolan

ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day

  • ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ’ਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਤੇ ਸਾਰੇ ਸਥਾਨਾਂ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ’ਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। (Republic Day)

Punjab Cabinet Meeting ਦੌਰਾਨ ਲੱਗ ਸਕਦੀ ਐ ਕਈ ਫੈਸਲਿਆਂ ’ਤੇ ਮੋਹਰ

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨਿੱਜੀ ਤੌਰ ’ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ ਏਡੀਜੀਪੀ/ ਆਈਜੀਪੀ/ ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲਿਆਂ ਵਿੱਚ ਮੌਜੂਦ ਰਹਿ। (Republic Day)

ਆਪੋ-ਆਪਣੇ ਸਬੰਧਿਤ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।ਉਨਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ’ਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਆਈਜੀਪੀ ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ’ਚ ਵਾਹਨਾਂ ਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।