
ਨਿਰਸਵਾਰਥ ਸੇਵਾ ਬਦਲੇ ਐਸਡੀਐਮ ਪਾਤੜ੍ਹਾਂ ਨੇ ਕੀਤਾ ਸਨਮਾਨ
Social Service Award: (ਦੁਰਗਾ ਸਿੰਗਲਾ/ਭੂਸ਼ਨ ਸਿੰਗਲਾ) ਪਾਤੜ੍ਹਾਂ। ਵਿਸ਼ਵ ਭਰ ’ਚ ਸਮਾਜ ਭਲਾਈ ਕੰਮਾਂ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਬਲਾਕ ਪਾਤੜ੍ਹਾਂ ਦਾ ਅੱਜ ਗਣਤੰਤਰ ਦਿਵਸ ਮੌਕੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਬਦਲੇ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਐਸਡੀਐਮ ਪਾਤੜਾਂ ਅਸ਼ੋਕ ਕੁਮਾਰ ਵੱਲੋਂ ਸਨਮਾਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਬਲਾਕ ਪਾਤੜਾਂ ਦੇ ਡੇਰਾ ਪ੍ਰੇਮੀਆਂ ਨੇ ਬੀਤੇ ਸਮੇਂ ’ਚ ਸ਼ਹਿਰ ਅਤੇ ਇਲਾਕੇ ’ਚ ਹੋਈਆਂ ਆਗਜਨੀ ਦੀਆਂ ਘਟਨਾਵਾਂ ਮੌਕੇ ਜਿੱਥੇ ਸਭ ਤੋਂ ਮੋਹਰੀ ਹੋ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਉੱਥੇ ਹੀ ਬਹੁਤ ਵੱਡਾ ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਕੀਤਾ।
ਇਹ ਵੀ ਪੜ੍ਹੋ: Bank Employees Strike: ਸਰਕਾਰੀ ਬੈਂਕਾਂ ’ਚ ਅੱਜ ਹੜਤਾਲ, ਲਗਾਤਾਰ ਚੌਥੇ ਦਿਨ ਬੈਂਕ ਬੰਦ
ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਲਗਾਤਾਰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਦੀ ਮੱਦਦ ਕਰਨੀ, ਖੂਨਦਾਨ ਕਰਨਾ, ਸਰੀਰਦਾਨ ਕਰਨਾ, ਲੋੜਵੰਦਾਂ ਨੂੰ ਰਾਸ਼ਨ ਵੰਡਣਾ ਅਤੇ ਅਤੀ ਜ਼ਰੂਰਤਮੰਦ ਵਿਅਕਤੀਆਂ ਨੂੰ ਘਰ ਬਣਾ ਕੇ ਦੇਣ ਜਿਹੇ 172 ਮਾਨਵਤਾ ਭਲਾਈ ਕਾਰਜ਼ ਨਿਰੰਤਰ ਜਾਰੀ ਹਨ। ਉਨ੍ਹਾਂ ਇਸ ਸਨਮਾਨ ਲਈ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਡੇਰਾ ਪ੍ਰੇਮੀਆਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਮੌਜ਼ੂਦ ਸਨ। Social Service Award













