ਭਾਰਤੀ ਰਿਜ਼ਰਵ ਬੈਂਕ ਵੱਲੋਂ ਝੋਨੇ ਦੀ ਖ਼ਰੀਦ ਲਈ ਨਗਦ ਕਰਜ਼ਾ ਹੱਦ ‘ਚ ਵਾਧਾ

Reserve Bank of India, Cash, Credit limit, Paddy, Procurement

ਕੈਪਟਨ ਅਮਰਿੰਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ

ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ 30 ਨਵੰਬਰ, 2019 ਤੱਕ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਧਾ ਦਿੱਤੀ ਹੈ। 6 ਨਵੰਬਰ, 2019 ਤੱਕ ਸੂਬਾ ਸਰਕਾਰ ਨੇ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕਰ ਦਿੱਤੀ ਹੈ। Reserve Bank of India

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਜ਼ਰਵ ਬੈਂਕ ਨੇ ਨਵੰਬਰ ਦੇ ਅੰਤ ਤੱਕ 6623.46 ਕਰੋੜ ਰੁਪਏ ਦੀ ਕਰਜ਼ਾ ਹੱਦ ਵਧਾ ਦਿੱਤੀ ਹੈ। ਇਸ ਨਾਲ ਅਕਤੂਬਰ, 2019 ਲਈ ਪ੍ਰਵਾਨਿਤ ਕੀਤੀ ਗਈ 26707.50 ਕਰੋੜ ਰੁਪਏ ਦੀ ਕਰਜ਼ਾ ਹੱਦ ਹੁਣ 30 ਨਵੰਬਰ, 2019 ਤੱਕ ਵਧ ਕੇ 33,330.96 ਕਰੋੜ ਹੋ ਗਈ ਹੈ। Reserve Bank of India

ਸਾਉਣੀ-2019 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-4 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਅਦਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।Reserve Bank of India

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਹੁਣ ਤੱਕ 135.88 ਲੱਖ ਮੀਟਰਕ ਟਨ ਕੁਲ ਖ਼ਰੀਦ ਕੀਤੀ ਗਈ ਹੈ। ਇਸ ਵਿੱਚੋਂ 134.97 ਲੱਖ ਮੀਟਰਕ ਟਨ ਝੋਨਾ 6 ਨਵੰਬਰ, 2019 ਤੱਕ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 116.64 ਲੱਖ ਮੀਟਰਕ ਟਨ ਝੋਨਾ ਮੰਡੀਆਂ ‘ਚੋਂ ਚੁੱਕ ਲਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।