Free Medical Camp: ਸ੍ਰੀ ਕਿੱਕਰਖੇੜਾ ‘ਚ ਮੁਫ਼ਤ ਮੈਡੀਕਲ ਕੈਂਪ ਦਾ ਇਲਾਕੇ ਦੇ ਲੋਕਾਂ ਨੇ ਉਠਾਇਆ ਲਾਹਾ

ਅਬੋਹਰ : ਕੈਂਪ ਦੌਰਾਨ ਡਾ: ਸੰਦੀਪ ਭਾਦੂ ਐਮ.ਡੀ, ਡਾ: ਗੌਰਵ ਗਰਗ, ਡਾ: ਸੰਦੀਪ ਮਰੀਜਾਂ ਦਾ ਚੈਕਅੱਪ ਕਰਦੇ ਹੋਏ ਤੇ ਮਰੀਜ਼ ਦਵਾਈਆਂ ਲੈਂਦੇ ਹੋਏ। ਤਸਵੀਰ : ਮੇਵਾ ਸਿੰਘ

ਕਿੱਕਰਖੇੜਾ ‘ਚ 161ਵੇਂ ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 150 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

Free Medical Camp: ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਵਿੱਚ 161ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਤੋਂ ਆਏ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ’ਚ ਲਾਇਆ ਗਿਆ।

ਇਹ ਵੀ ਪੜ੍ਹੋ: Los Angeles 2028 Cricket Schedule: ਲਾਸ ਏਂਜਲਸ ਓਲੰਪਿਕ ’ਚ ਕ੍ਰਿਕੇਟ ਦਾ ਸ਼ਡਿਊਲ ਜਾਰੀ

ਇਸ ਵਕਤ ਉਨ੍ਹਾਂ ਦੇ ਨਾਲ ਮੈਡੀਕਲ ਟੀਮ ਦੇ ਡਾ: ਗੌਰਵ ਗਰਗ, ਅੱਖਾਂ ਦੇ ਡਾਕਟਰ ਸੰਦੀਪ ਅਤੇ ਟੀਮ ਮੈਂਬਰ ਰਾਜਿੰਦਰ ਸਿੰਘ ਪੀਆਰਓ ਵੀ ਮੌਜੂਦ ਸਨ। ਇਸ ਮੌਕੇ 161 ਵੇਂ ਮੈਡੀਕਲ ਚੈਕਅੱਪ ਦੌਰਾਨ ਲੋੜਵੰਦ 150 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ’ਚ ਬੋਲਦਿਆਂ ਡਾ: ਸੰਦੀਪ ਭਾਦੂ ਇੰਸਾਂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸਾਂ ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਗਾਇਆ ਜਾ ਰਿਹਾ ਹੈ।

ਬਰਸਾਤ ਦੇ ਮੌਸਮ ’ਚ ਰੱਖੋ ਸਿਹਤ ਦਾ ਧਿਆਨ

Free Medical Camp
ਅਬੋਹਰ : ਕੈਂਪ ਦੌਰਾਨ ਡਾ: ਸੰਦੀਪ ਭਾਦੂ ਐਮ.ਡੀ, ਡਾ: ਗੌਰਵ ਗਰਗ, ਡਾ: ਸੰਦੀਪ ਮਰੀਜਾਂ ਦਾ ਚੈਕਅੱਪ ਕਰਦੇ ਹੋਏ ਤੇ ਮਰੀਜ਼ ਦਵਾਈਆਂ ਲੈਂਦੇ ਹੋਏ। ਤਸਵੀਰ : ਮੇਵਾ ਸਿੰਘ

ਉਨ੍ਹਾਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ਵਿਚ ਪਹੁੰਚੇ ਜ਼ਰੂਰਤਮੰਦ ਮਰੀਜ਼ਾਂ ਨੂੰ ਸਲਾਹ ਦਿੱਤੀ ਕਿ ਅੱਜ-ਕੱਲ ਚੱਲ ਰਹੇ ਬਰਸਾਤਾਂ ਦੇ ਮੌਸਮ ਦੌਰਾਨ ਬਹੁਤੀਆਂ ਠੰਢੀਆਂ ਚੀਜਾਂ,ਫਾਸਟ ਫੂਡ ਅਤੇ ਤਲੀਆਂ ਹੋਈਆਂ ਚੀਜ਼ਾਂ ਦਾ ਸੇਵਨ ਘੱਟੋ ਤੋਂ ਘੱਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਮੱਛਰਾਂ ਤੇ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜ਼ਰੂਰ ਬਦਲਣਾ ਚਾਹੀਦਾ ਹੈ, ਕਿਉਂਕਿ ਜਿਆਦਾ ਦੇਰ ਤੱਕ ਖੜੇ ਪਾਣੀ ਵਿਚ ਡੇਂਗ ਦੇ ਫੈਲਣ ਦਾ ਡਰ ਰਹਿੰਦਾ ਹੈ।

ਉਨ੍ਹਾਂ ਆਖਰ ਵਿਚ ਕਿਹਾ ਕਿ ਜੇਕਰ ਕਿਸੇ ਨੂੰ ਹਲਕਾ ਜਿਹਾ ਬੁਖਾਰ ਵੀ ਹੋ ਜਾਵੇ ਤਾਂ ਤੁਰੰਤ ਡਾਕਟਰ ਕੋਲ ਚੈਕਅੱਪ ਕਰਵਾਕੇ ਦਵਾਈ ਲੈਣੀ ਚਾਹੀਦੀ ਹੈ, ਤਾਂ ਜੋ ਹੋਰ ਕਿਸੇ ਅਲਾਮਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ।

ਇਸ ਮੌਕੇ ਪੈਰਾ ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਡਾ: ਗੁਰਮਖ ਇੰਸਾਂ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਮਹਿੰਦਰ ਕੁਮਾਰ ਇੰਸਾਂ, ਸੁਰਿੰਦਰ ਕੁਮਾਰ ਇੰਸਾਂ, 85 ਮੈਂਬਰ ਕ੍ਰਿਸ਼ਨ ਲਾਲ ਜੇਈ ਇੰਸਾਂ, 85 ਮੈਂਬਰ ਭੈਣ ਨਿਰਮਲਾ ਇੰਸਾਂ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ, ਗੁਰਪਵਿੱਤਰ ਸਿੰਘ ਇੰਸਾਂ 15 ਮੈਂਬਰ, ਰਾਮ ਪ੍ਰਤਾਪ ਇੰਸਾਂ 15 ਮੈਂਬਰ, ਰਾਮ ਚੰਦ ਜੇਈ, ਕਾਲੂ ਰਾਮ ਇੰਸਾਂ, ਜਗਦੀਸ ਰਾਏ, ਪਿਰਥੀ ਇੰਸਾਂ ਸੁਭਾਸ ਇੰਸਾਂ 15 ਮੈਂਬਰ, ਮੌਜੂਦ ਸਨ।