
116 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ | Medical Camp
Medical Camp: ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 163ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਤੋਂ ਆਏ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ.ਦੀ ਅਗਵਾਈ ਵਿਚ ਲਾਇਆ ਗਿਆ।
ਇਸ ਵਕਤ ਉਨ੍ਹਾਂ ਦੇ ਨਾਲ ਅੱਖਾਂ ਦੇ ਡਾਕਟਰ ਸੰਦੀਪ ਇੰਸਾਂ ਅਤੇ ਮੈਡੀਕਲ ਟੀਮ ਮੈਂਬਰ ਰਾਜਿੰਦਰ ਸਿੰਘ ਪੀਆਰਓ ਵੀ ਮੌਜੂਦ ਸਨ। ਇਸ ਮੌਕੇ 163 ਵੇਂ ਮੈਡੀਕਲ ਚੈਕਅੱਪ ਦੌਰਾਨ ਲੋੜਵੰਦ 116 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ਵਿਚ ਬੋਲਦਿਆਂ ਡਾ: ਸੰਦੀਪ ਭਾਦੂ ਇੰਸਾਂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ.ਐਮ.ਓ. ਫਾਜਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ’ਚ ਪਹੁੰਚੇ ਜ਼ਰੂਰਤਮੰਦ ਮਰੀਜ਼ਾਂ ਨੂੰ ਸਲਾਹ ਦਿੱਤੀ ਕਿ ਪਲੇਟਲੈਟਸ ਦੀ ਘਾਟ ਕਾਰਨ ਆਮ ਤੌਰ ’ਤੇ ਬੁਖਾਰ ਜਾਂ ਡੇਂਗੂ ਹੋਣ ਦਾ ਚਾਨਸ ਰਹਿੰਦਾ, ਇਸ ਲਈ ਪਲੇਟਲੈਟਸ ਦੀ ਘਾਟ ਤੋਂ ਬਚਣ ਲਈ ਬਦਲਦੇ ਮੌਸਮ ਵਿਚ ਮੱਛਰਾਂ ਦੀ ਭਰਮਾਰ ਤੋਂ ਬਚਣਾ, ਰੋਜ਼ਾਨਾ ਦੇ ਖਾਣੇ ਵਿਚ ਜਿਆਦਾਤਰ ਘਰ ਵਿਚ ਬਣੀਆਂ ਚੀਜ਼ਾਂ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਅਤੇ ਖਾਸਕਰ ਤਲੀਆਂ ਚੀਜ਼ਾਂ ਤੋਂ ਜੇਕਰ ਪ੍ਰਹੇਜ ਰੱਖਿਆ ਜਾਵੇ ਤਾਂ ਕਾਫੀ ਹੱਦ ਤੱਕ ਤੰਦਰੁਸਤ ਰਿਹਾ ਜਾ ਸਕਦਾ।
ਇਹ ਵੀ ਪੜ੍ਹੋ: Festival Food Checks: ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ
ਉਨ੍ਹਾਂ ਕਿਹਾ ਕਿ ਅਸੀਂ ਰੋਜ਼ ਦੇਖਦੇ ਅੱਜ-ਕੱਲ੍ਹ ਨੌਜਵਾਨਾਂ ਦੀਆਂ ਮੌਤਾਂ ਹਾਰਟ ਅਟੈਕ ਜਾਂ ਹਾਰਟ ਫੇਲ੍ਹ ਹੋ ਜਾਣ ਕਾਰਨ ਹੋ ਰਹੀਆਂ ਹਨ। ਇਸ ਲਈ ਅਜਿਹੀਆਂ ਘਾਤਕ ਬਿਮਾਰੀਆਂ ਤੋਂ ਬਚਾਅ ਸਬੰਧੀ ਗਰੀਨ ਟੀ ਜਾਂ ਸ਼ਾਮ ਤੁਲਸੀ ਦੇ 4-5 ਪੱਤੇ ਦਿਨ ਵਿਚ ਇਕ ਵਾਰ ਚਬਾਕੇ ਖਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ’ਤੇ ਜਾਂ ਕਿਸੇ ਹੋਰ ਕਾਰਨ ਬਿਮਾਰ ਰਹਿਣ ਸਮੇਂ ਖਾਲੀ ਪੇਟ ਨਹੀਂ ਰਹਿਣਾ ਚਾਹੀਦਾ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ।

ਇਸ ਮੌਕੇ ਸੱਚੇ ਨਮਰ ਸੇਵਾਦਾਰਾਂ ਵਿਚ ਕ੍ਰਿਸ਼ਨ ਕੁਮਾਰ ਜੇਈ, ਸਤੀਸ਼ ਕੁਮਾਰ ਇੰਸਾਂ, ਸੁਖਚੈਨ ਸਿੰਘ ਇੰਸਾਂ ਪ੍ਰੇਮੀ ਸੇਵਕ ਬਲਾਕ ਕਿੱਕਰਖੇੜਾ, ਸੱਚੀ ਪ੍ਰੇਮੀ ਸੰਮਤੀ ਵਿਚ ਗੁਰਪਪਿੱਤਰ ਸਿੰਘ ਇੰਸਾਂ, ਰਾਮ ਪ੍ਰਤਾਪ ਇੰਸਾਂ, ਮੋਹਨ ਲਾਲ ਇੰਸਾਂ, ਜਗਦੀਸ ਰਾਏ ਇੰਸਾਂ, ਪੈਰਾ ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਡਾ: ਗੁਰਮਖ ਇੰਸਾਂ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਮਹਿੰਦਰ ਕੁਮਾਰ ਇੰਸਾਂ, ਕਾਲੂ ਰਾਮ ਇੰਸਾਂ, ਜਗਦੀਸ ਰਾਏ, ਪਿਰਥੀ ਇੰਸਾਂ ਸੁਭਾਸ ਇੰਸਾਂ 15 ਮੈਂਬਰ ਅਤੇ ਸੁਧੀਰ ਇੰਸਾਂ ਅਬੋਹਰ ਵੀ ਮੌਜੂਦ ਸਨ।