Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਠੰਢ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 7 ਤੋਂ 9 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਨਾਲ ਠੰਢ ’ਚ ਵਾਧਾ ਹੋਵੇਗਾ। ਸ਼ੁੱਕਰਵਾਰ ਨੂੰ ਫਰੀਦਕੋਟ, ਰੂਪਨਗਰ ਤੇ ਫਾਜ਼ਿਲਕਾ ’ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਚੰਡੀਗੜ੍ਹ, ਗੁਰਦਾਸਪੁਰ ਤੇ ਮੋਗਾ, ਸੰਗਰੂਰ ਤੇ ਜਲੰਧਰ ’ਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਤੇ ਲੁਧਿਆਣਾ ਸਮੇਤ ਹੋਰਾਂ ਜ਼ਿਲ੍ਹਿਆਂ ’ਚ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਫਿਰ ਤੋਂ ਤੇਜ਼ੀ ਨਾਲ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ’ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਤੇ ਇਹ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ ਜਦੋਂ ਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 22.5 ਡਿਗਰੀ ਸੈਲਸੀਅਸ ਸੀ।
Punjab News: ਪੰਜਾਬ ਪੁਲਿਸ ਦੇ SHO ਨਾਲ ਵਾਪਰੀ ਵੱਡੀ ਘਟਨਾ, ਜਾਣੋ ਪੂਰਾ ਮਾਮਲਾ
ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ | Punjab Weather
ਮੌਸਮ ਵਿਭਾਗ ਨੇ ਆਉਣ ਵਾਲੇ ਚਾਰ ਦਿਨਾਂ ਲਈ ਬਾਹਰੀ ਖੇਤਰਾਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਆਉਣ ਵਾਲੇ ਐਤਵਾਰ ਤੇ ਸੋਮਵਾਰ ਨੂੰ ਆਸਮਾਨ ’ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀ ਡਾਕਟਰ ਦਲਜੀਤ ਸਿੰਘ ਅਨੁਸਾਰ ਜੇਕਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਤਾਂ ਤਾਪਮਾਨ ’ਚ ਵੀ ਗਿਰਾਵਟ ਆਵੇਗੀ। Punjab Weather
ਕਿੰਨਾਂ ਹੈ ਜਲੰਧਰ ਦਾ AQI | Punjab Weather
ਏਕਿਊਆਈ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਰਾਤ 12 ਵਜੇ ਤੋਂ ਦੁਪਹਿਰ 12 ਵਜੇ ਤੱਕ ਇਹ 148 ਤੋਂ 307 ਤੱਕ ਸੀ, ਜਦੋਂ ਕਿ ਦੁਪਹਿਰ 1 ਵਜੇ ਤੋਂ ਰਾਤ ਤੱਕ ਏਕਿਊਆਈ ਲਗਾਤਾਰ 100 ਤੋਂ ਹੇਠਾਂ ਰਿਹਾ। ਜੇਕਰ ਅਸੀਂ ਘੱਟੋ-ਘੱਟ ਦੀ ਗੱਲ ਕਰੀਏ ਤਾਂ ਇਹ 72, ਅਧਿਕਤਮ 307 ਅਤੇ ਔਸਤ 187 ਦਰਜ ਕੀਤਾ ਗਿਆ।
10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੇਗੀ ਹਵਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 7 ਤੋਂ 9 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪੰਜਾਬ ’ਚ ਠੰਢ ਵਧੇਗੀ। ਵਧਦੀ ਠੰਢ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧੁੰਦ ’ਚ ਲੋਕ ਸਾਵਧਾਨੀ ਨਾਲ ਵਾਹਨ ਚਲਾਉਣ, ਨਹੀਂ ਤਾਂ ਥੋੜੀ ਜਿਹੀ ਸਾਵਧਾਨੀ ਵਰਤੀ ਜਾਵੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਹੈ। ਸਰਦੀਆਂ ’ਚ ਆਪਣਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।