ਭਾਜਪਾ ਗਠਜੋੜ ਨੇ ਜਾਰੀ ਕੀਤਾ ਸੰਕਲਪ ਪੱਤਰ

1bf6da88-e10d-4682-ac00-358b26304d02

ਪੰਜਾਬ ਭਾਜਪਾ, ਪੰਜਾਬ ਲੋਕ ਕਾਂਗਰਸ, ਸੰਯੁਕਤ ਅਕਾਲੀ ਦਲ ਨੇ ਜਾਰੀ ਕੀਤੀ 11 ਮੈਨੀਫੈਸਟੋ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਜਪਾ, ਪੰਜਾਬ ਲੋਕ ਕਾਂਗਰਸ, ਸੰਯੁਕਤ ਅਕਾਲੀ ਦਲ ਵੱਲੋਂ ਅੱਜ ਸਾਂਝੇ ਤੌਰ ‘ਤੇ 11 ਸੰਕਲਪ (ਮੈਨੀਫੈਸਟੋ) ਜਾਰੀ ਕੀਤਾ। ਸੰਕਲਪ ਪੱਤਰ ’ਚ ਮਾਫੀਆ ਮੁਕਤ ਪੰਜਾਬ ਦਾ ਵਾਅਦਾ, ਹਰ ਹੱਥ ਰੁਜ਼ਗਾਰ ਦਾ ਵਾਅਦਾ, ਨਸ਼ਾ ਮੁਕਤ ਪੰਜਾਬ ਦਾ ਵਾਅਦਾ ਤੇ ਕਿਸਾਨੀ ਲਈ ਖੁਸ਼ਹਾਲੀ ਦਾ ਵਾਅਦਾ ਦਾ ਜਿਕਰ ਕੀਤਾ ਗਿਆ ਹੈ। ਇਸ ਮੌਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਪੰਜਾਬ ’ਚ ਗੜਬੜ ਕਰਨਾ ਚਾਹੁੰਦਾ ਹੈ। ਪਾਕਿਸਤਾਨ ਤੋਂ ਲਗਾਤਾਰ ਡਰੋਨ ਆ ਰਹੇ ਹਨ। ਜਿਸ ਤੋਂ ਸਾਨੂੰ ਚੌਕਸ ਰਹਿਣਾ ਪਵੇਗਾ। ਉਨਾਂ ਕਿਹਾ ਕਿ ਸਾਨੂੰ ਸੂਬੇ ’ਚ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਪਵੇਗਾ। ਉਨਾਂ ਕਿਹਾ ਪੰਜਾਬ ਸਰਹੱਦੀ ਸੂਬਾ ਹੈ ਇੱਥੇ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ।

ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ ਪੰਜਾਬ ’ਚ ਸਿਹਤ ਸਹੂਲਤਾਂ ’ਤੇ ਜੋਰ ਦਿੱਤਾ ਜਾਵੇਗਾ। ਹਰ ਪਿੰਡ ’ਚ ਮੈਡੀਕਲ ਕਲੀਨਕ ਬਣਾਵਾਂਗੇ। ਇਸ ਤੋਂ ਇਲਾਵਾ ਉਨਾਂ ਨਸ਼ਾ ਵੇਚਣ ਵਾਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਆਉਣ ’ਤੇ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾਵੇਗਾ।

ਸੰਕਲਪ ਪੱਤਰ ’ਚ ਕੀ ਕਿਹਾ ਗਿਆ

  • ਸਿਹਤਮੰਦ ਪੰਜਾਬ ’ਤੇ ਜੋਰ
  • ਨਸ਼ਾ ਮੁਕਤਾ ਪੰਜਾਬ ਦਾ ਵੀ ਜਿਕਰ
  • ਸ਼ਾਤੀ, ਭਾਈਚਾਰਾ ਸਾਡੇ ਲਈ ਮੁੱਖ ਮੁੱਦਾ
  • ਸਭ ਦਾ ਸਾਥ ਤੇ ਸਭ ਦਾ ਵਿਕਾਸ ਦਾ ਜਿਕਰ
  • ਸੰਕਲਪ ਪੱਤਰ ’ਚ ਵਿਕਸਿਤ ਪੰਜਾਬ ਦਾ ਜਿਕਰ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ