Punjab Vidhan Sabha Session: ਪਾਣੀ ਤੇ ਵਾਤਾਵਰਨ ਬਚਾਉਣ ਲਈ ਸਰਵਸੰਮਤੀ ਨਾਲ ਮਤਾ ਪਾਸ

Punjab Vidhan Sabha Session
Punjab Vidhan Sabha Session: ਪਾਣੀ ਤੇ ਵਾਤਾਵਰਨ ਬਚਾਉਣ ਲਈ ਸਰਵਸੰਮਤੀ ਨਾਲ ਮਤਾ ਪਾਸ

Punjab Vidhan Sabha Session: 30-40 ਸਾਲਾਂ ਤੋਂ ਖ਼ਸਤਾ ਹਾਲ 6300 ਕਿਲੋਮੀਟਰ ਲੰਮੇ 17072 ਖਾਲੇ ਮੁੜ ਕੀਤੇ ਬਹਾਲ

  • ਪਿਛਲੀ ਸਰਕਾਰ ਨਾਲੋਂ 2 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਖ਼ਰਚੇ : ਬਰਿੰਦਰ ਗੋਇਲ

Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਅੱਜ ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਮਤਾ ਅੱਜ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ’ਤੇ ਸੱਤਾਧਿਰ ਅਤੇ ਵਿਰੋਧੀ ਧਿਰ ਵੱਲੋਂ ਆਪਣੇ-ਆਪਣੇ ਵਿਚਾਰ ਰੱਖਦੇ ਹੋਏ ਪਾਣੀ ਨੂੰ ਕਿਵੇਂ ਬਚਾਇਆ ਜਾਵੇ, ਇਸ ਸਬੰਧੀ ਆਪਣੀ ਅਹਿਮ ਸਲਾਹਾਂ ਦਿੰਦੇ ਹੋਏ ਵਿਚਾਰ ਵੀ ਰੱਖੇ ਗਏ।

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨਵੱਲੋਂ ਲਿਆਂਦੇ ਮਤੇ ਕਿ ‘ਰਾਜ ਵਿੱਚ ਪਾਣੀ ਦੇ ਦਿਨ ਪ੍ਰਤੀ ਦਿਨ ਥੱਲੇ ਜਾ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ’ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ

Punjab Vidhan Sabha Session

ਵਿਧਾਨ ਸਭਾ ਵਿੱਚ ਬੋਲਦਿਆਂ ਬਰਿੰਦਰ ਸਿੰਘ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2019 ਤੋਂ 2022 ਤੱਕ ਜਿੱਥੇ ਨਹਿਰੀ ਢਾਂਚੇ ’ਤੇ 2046 ਕਰੋੜ ਰੁਪਏ ਖ਼ਰਚੇ ਗਏ, ਉਥੇ ਸਾਡੀ ਸਰਕਾਰ ਨੇ ਨਹਿਰਾਂ ਅਤੇ ਖਾਲਿਆਂ ਦੀ ਮੁੜ-ਬਹਾਲੀ ਅਤੇ ਹੋਰਨਾਂ ਬੁਨਿਆਦੀ ਢਾਂਚੇ ਦੇ ਕੰਮਾਂ ’ਤੇ 2022 ਤੋਂ 2025 ਤੱਕ 2.25 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਖ਼ਰਚੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦਿਆਂ ਹੀ ਫ਼ੈਸਲਾ ਕੀਤਾ ਸੀ ਕਿ ਪਾਣੀ ਟੇਲਾਂ ਤੱਕ ਪਹੁੰਚਾਉਣਾ ਹੈ ਅਤੇ ਅਸੀਂ ਕਾਰਜ ਨੂੰ ਨੇਪਰੇ ਚਾੜ੍ਹਦਿਆਂ ਟੇਲਾਂ ਤੱਕ ਪਾਣੀ ਪਹੁੰਚਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਡੈਮਾਂ ਦਾ ਪਾਣੀ ਸਿਰਫ਼ 68 ਫ਼ੀਸਦੀ ਵਰਤਿਆ ਜਾਂਦਾ ਸੀ, ਉਹ ਹੁਣ ਸਾਡੀ ਸਰਕਾਰ ਦੇ ਉਦਮਾਂ ਨਾਲ 84 ਫ਼ੀਸਦੀ ਵਰਤਿਆ ਜਾ ਰਿਹਾ ਹੈ।

Read Also : Punjab News: ਕੈਗ ਰਿਪੋਰਟ ’ਚ ਖੁਲਾਸਾ, ਕਾਂਗਰਸ ਦੇ ਕਾਰਜਕਾਲ ’ਚ ਪੰਜਾਬ ’ਚ ਸਿਹਤ ਸੇਵਾਵਾਂ ਨਹੀਂ ਸਨ ਤਸੱਲੀਬਖਸ਼

ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ 6300 ਕਿਲੋਮੀਟਰ ਲੰਬਾਈ ਵਾਲੇ 17072 ਖਾਲੇ, ਜੋ 30 ਤੋਂ 40 ਸਾਲਾਂ ਤੋਂ ਟੁੱਟੇ ਹੋਏ ਅਤੇ ਖ਼ਸਤਾ ਹਾਲ ਸਨ, ਉਨ੍ਹਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 545 ਕਿਲੋਮੀਟਰ ਲੰਬਾਈ ਵਾਲੀਆਂ 79 ਨਹਿਰਾਂ ਨੂੰ ਬਹਾਲ ਕੀਤਾ, ਜਿਸ ਨਾਲ 41135 ਏਕੜ ਰਕਬੇ ਨੂੰ ਸਿੰਜਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਾਕਿਸਤਾਨ ਸਰਹੱਦ ਨਾਲ ਲਗਦੇ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 15 ਸਾਲਾਂ ਤੋਂ ਬੰਦ ਪਈਆਂ ਲੂਥਰ ਕੈਨਾਲ ਸਿਸਟਮ ਅਧੀਨ 213 ਕਿਲੋਮੀਟਰ ਲੰਮੀਆਂ 12 ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਜ਼ਿਲੇ ਵਿੱਚ ਨਵੇਂ ਖੇਤਰਾਂ ਨੂੰ ਪਾਣੀ ਦੇਣ ਲਈ ਰੋਹੀੜਾਂ, ਕੰਗਣਵਾਲ, ਡੇਹਲੋਂ ਨਹਿਰਾਂ ਅਤੇ ਹੋਰ ਮੌਜ਼ੂਦਾ ਨਹਿਰਾਂ ਦੇ ਵਿਸਥਾਰ ਦਾ ਕੰਮ ਪੂਰਾ ਕਰ ਲਿਆ ਗਿਆ ਹੈ।

Punjab Vidhan Sabha Session

ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਨਵੀਆਂ ਨਹਿਰਾਂ ਦੇ ਨਿਰਮਾਣ ਲਈ ਲੰਬੇ ਸਮੇਂ ਤੋਂ ਬਾਅਦ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਰਹਿੰਦ ਨਹਿਰ ਅਤੇ ਪਟਿਆਲਾ ਫੀਡਰ ਵਰਗੀਆਂ ਮੁੱਖ ਨਹਿਰਾਂ ਦੀ ਸਮਰੱਥਾ ਵਧਾਈ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਪਿਛਲੇ 5 ਸਾਲਾਂ ਦੇ ਮੁਕਾਬਲੇ ਸਾਉਣੀ ਦੇ ਸੀਜ਼ਨ ਵਿੱਚ 12 ਫੀਸਦੀ ਤੋਂ ਵੱਧ ਵਾਧੂ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਅਣਗੌਲੇ ਕੰਢੀ ਖੇਤਰ ਨੂੰ ਪਾਣੀ ਦੇਣ ਲਈ 28 ਨਵੀਆਂ ਲਿਫਟ ਸਕੀਮਾਂ ਦੀ ਪਛਾਣ ਕੀਤੀ ਗਈ ਹੈ, ਜਦਕਿ 15 ਸਕੀਮਾਂ ਪਹਿਲਾਂ ਹੀ ਚਾਲੂ ਹੋ ਚੁੱਕੀਆਂ ਹਨ।