Punjab News: ਜਲੰਧਰ। ਪੰਜਾਬ ਵਿਚ ਕਣਕ ਦੀ ਵਾਢੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਵਿਭਾਗ, ਚੰਡੀਗੜ੍ਹ ਦੇ ਪੱਤਰ ਅਤੇ ਹਾੜ੍ਹੀ ਸੀਜ਼ਨ 2025-26 ਨੂੰ ਮੁੱਖ ਰੱਖਦੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਿਮੀਦਾਰਾਂ/ਕੰਬਾਈਨ ਮਾਲਕਾਂ ਵੱਲੋਂ ਕਣਕ ਦੀ ਕਟਾਈ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਨਹੀਂ ਕੀਤੀ ਜਾਵੇਗੀ।
Read Also : FEMA Case: ਪੰਜਾਬ ਦੇ ਕਾਂਗਰਸੀ ਨੇਤਾ ਖਿਲਾਫ਼ ED ਦਾ ਵੱਡਾ Action, ਕਰੋੜਾਂ ਦੀ ਜਾਇਦਾਦ ਜ਼ਬਤ
ਉਨ੍ਹਾਂ ਦੱਸਿਆ ਕਿ ਹਾੜ੍ਹੀ ਸੀਜ਼ਨ 2025-26 ਦੌਰਾਨ ਕਣਕ ਦੀ ਖ਼ਰੀਦ ਦਾ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋ ਗਿਆ ਹੈ ਜਿਹੜਾ ਕਿ 15 ਮਈ ਨੂੰ ਮੁਕੰਮਲ ਹੋਵੇਗਾ। ਭਾਰਤ ਸਰਕਾਰ ਵੱਲੋਂ ਹਰ ਸਾਲ ਕਣਕ ਦੀ ਖ਼ਰੀਦ ਲਈ 12 ਫ਼ੀਸਦੀ ਨਮੀ ਦੀ ਮਾਤਰਾ ਨਿਰਧਾਰਿਤ ਕੀਤੀ ਜਾਂਦੀ ਹੈ, ਜਿਸ ਦੇ ਸਨਮੁੱਖ ਇਹ ਯਕੀਨੀ ਬਣਾਉਣਾ ਜ਼ਰੂਰੀ ਹੋ ਜਾਂਦਾ ਹੈ ਕਿ ਜਿਹੜੀ ਕਣਕ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਵੇ, ਉਹ ਵੱਧ ਨਮੀ ਵਾਲੀ ਨਾ ਹੋਵੇ। ਇਸ ਲਈ ਕਣਕ ਵਿਚ ਵੱਧ ਨਮੀ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਕਾਨੂੰਨੀ ਹੁਕਮ ਜਾਰੀ ਕਰਦੇ ਹੋਏ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਕਣਕ ਦੀ ਕਟਾਈ ਲਈ ਕੰਬਾਈਨਾਂ ਸਿਰਫ਼ ਦਿਨ ਸਮੇਂ ਹੀ ਚਲਾਉਣ ਅਤੇ ਸੂਰਜ ਢੱਲਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਕੰਬਾਈਨਾਂ ਨਾ ਚੱਲਣ ਦਿੱਤੀਆਂ ਜਾਣ।
Punjab News
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਸ ਕਪਤਾਨ ਅਤੇ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਣਗੇ। ਉਪਰੋਕਤ ਹੁਕਮ 1 ਜੂਨ 2025 ਤੱਕ ਲਾਗੂ ਰਹਿਣਗੇ।