(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ’ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। (Bathinda News)
ਉਹਨਾਂ ਕਿਹਾ ਕਿ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। (Bathinda News)
ਇਹ ਵੀ ਪੜ੍ਹੋ : ਮੋਹਾਲੀ ’ਚ ਹੋਇਆ ਵੱਡਾ ਐਨਕਾਊਂਟਰ
ਉਹਨਾਂ ਕਿਹਾ ਕਿ ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿੱਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ ’ਤੇ ਵੀ ਲਾਗੂ ਨਹੀਂ ਹੋਵੇਗਾ।