ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ’ਤੇ ਲੱਗੀ ਰੋਕ
ਭਰਤੀ ’ਤੇ ਰੋਕ ਲਾਉਂਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕਾਲਜਾਂ ਦੇ ਅਧਿਆਪਕਾਂ ਨੂੰ ਤਜਰਬੇ ਲਈ ਅੰਕ ਦੇਣ ਦੀ ਵਿਵਸਥਾ ਵਿਰੁੱਧ ਦਾਇਰ ਪਟੀਸਨ ’ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਦੀ ਪ੍ਰਕਿਰਿਆ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ।
ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਨੇ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਪਟੀਸਨ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਦੀ ਪੋਸਟ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਅਨੁਸਾਰ ਠੇਕਾ ਅਧਿਆਪਕ ਵਜੋਂ ਹਰ ਸਾਲ ਦੇ ਤਜਰਬੇ ਲਈ ਵੱਧ ਤੋਂ ਵੱਧ ਪੰਜ ਅੰਕ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਿੱਚ ਬਦਲਾਅ ਕਰਦਿਆਂ ਇਹ ਨਿਯਮ ਬਣਾਇਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਸੇਵਾ ਕਰ ਰਹੇ ਅਧਿਆਪਕਾਂ ਨੂੰ ਹੀ ਤਜਰਬੇ ਦੇ ਅੰਕਾਂ ਦਾ ਲਾਭ ਮਿਲੇਗਾ। ਇਸ ’ਤੇ ਜਸਟਿਸ ਮਹਾਂਬੀਰ ਸਿੰਘ ਸਿੰਧੂ ਦੀ ਬੈਚ ਨੇ ਸੁਣਵਾਈ ਕਰਦੇ ਹੋਏ ਭਰਤੀ ਪ੍ਰਕਿਰਿਆ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ