2 ਸਾਲਾਂ ਬਾਅਦ ਮੁੜ ਸ਼ੁਰੂ ਲੁਧਿਆਣਾ-ਦਿੱਲੀ ਉਡਾਨ, ਮੁੱਖ ਮੰਤਰੀ ਮਾਨ ਨੇ ਦਿਖਾਈ ਹਰੀ ਝੰਡੀ

 ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦੇਣ ਸਮੇਂ।

 ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ ਹਵਾਈ ਅੱਡਿਆਂ ਤੋਂ ਵੀ ਜਲਦੀ ਹੀ ਹੋਰ ਉਡਾਣਾਂ ਸੁਰੂ ਕੀਤੀਆਂ ਜਾਣਗੀਆਂ – ਮਾਨ (Ludhiana Airport)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ’ਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨ.ਸੀ.ਆਰ. ਦੇ ਹਵਾਈ ਸਫ਼ਰ ਦਾ ਕਿਰਾਇਆ ਸਿਰਫ਼ 999 ਰੁਪਏ ਹੋਵੇਗਾ। ਇਸ ਮੌਕੇ ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ ਅਤੇ ਗੁਰਪ੍ਰੀਤ ਬੱਸੀ ਗੋਗੀ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ। (Ludhiana Airport)

ਉਨਾਂ ਕਿਹਾ ਕਿ ਇਹ ਉਡਾਣ ਮੈਸਰਜ਼ ਬਿੱਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿੱਗ ਏਅਰਲਾਈਨਜ਼ ਦੇ ਨਾਂਅ ’ਤੇ ਚਲਾਈ ਜਾਵੇਗੀ ਅਤੇ ਮੁੱਢਲੇ ਤੌਰ ’ਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਜਾਵੇਗੀ ਪਰ ਅਗਲੇ ਮਹੀਨੇ ਤੋਂ ਇਹ ਉਡਾਣ ਸਾਰੇ ਹਫ਼ਤੇ ਲਈ ਚਲਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਉਡਾਣ ਰਾਹੀਂ ਲੁਧਿਆਣਾ ਤੋਂ ਹਿੰਡਨ (ਗਾਜ਼ੀਆਬਾਦ) ਪਹੁੰਚਣ ਲਈ 90 ਮਿੰਟ ਦਾ ਸਮਾਂ ਲੱਗੇਗਾ।

cm maan
ਲੁਧਿਆਣਾ ਦੇ ਸਾਹਨੇਵਾਲ ਵਿਖੇ ਉਡਾਨ ਨੂੰ ਹਰੀ ਝੰਡੀ ਦਿਖਾਉਣ ਸਮੇਂ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਏਅਰਲਾਈਨ ਸ਼ੁਰੂਆਤੀ ਤੋਹਫ਼ੇ ਵਜੋਂ ਆਪਣੀ ਉਡਾਣ ਸ਼ੁਰੂ ਹੋਣ ਤੋਂ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਪ੍ਰਤੀ ਟਿਕਟ ਦੀ ਪੇਸ਼ਕਸ਼ ਕਰੇਗੀ। ਉਨਾਂ ਕਿਹਾ ਕਿ ਲੁਧਿਆਣਾ ਤੋਂ ਐਨ.ਸੀ.ਆਰ. ਦਾ ਸਫ਼ਰ ਸਿਰਫ਼ 999 ਰੁਪਏ ਦਾ ਹੋਵੇਗਾ, ਜੋ ਬੱਸ ਸਫ਼ਰ ਨਾਲੋਂ ਸਸਤਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਸੂਬੇ ਦੇ ਲੋਕਾਂ ਦੀ ਸੁਰੱਖਿਅਤ, ਸਸਤੇ ਤੇ ਆਰਾਮਦਾਇਕ ਹਵਾਈ ਸਫ਼ਰ ਤੱਕ ਪਹੁੰਚ ਯਕੀਨੀ ਬਣਾਉਣਾ ਹੈ। (Ludhiana Airport)

ਇਹ ਵੀ ਪੜ੍ਹੋ : ਗਗਨ ਅਨਮੋਲ ਮਾਨ ਨੇ ਕੀਤਾ ਵੱਡਾ ਐਲਾਨ, ਕਾਂਗਰਸ ਨਾਲ ਨਹੀਂ ਹੋਵੇਗਾ ਗਠਜੋੜ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ, ਜਿਸ ਨਾਲ ਵਪਾਰ, ਕਾਰੋਬਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਤੱਕ ਕੋਈ ਸਿੱਧੀ ਉਡਾਣ ਨਾ ਹੋਣ ਕਾਰਨ ਲੋਕਾਂ ਖਾਸ ਤੌਰ ’ਤੇ ਸਨਅਤਕਾਰਾਂ ਨੂੰ ਸੜਕ ਰਾਹੀਂ ਪੰਜਾਬ ਤੋਂ ਕੌਮੀ ਰਾਜਧਾਨੀ ਜਾਣ ਵੇਲੇ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਇਸ ਨਾਲ ਉਨਾਂ ਨੂੰ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਸੀ, ਸਗੋਂ ਉਨਾਂ ਦੇ ਸਮੇਂ, ਪੈਸੇ ਤੇ ਊਰਜਾ ਵੀ ਅਜਾਈਂ ਜਾਂਦੀ ਸੀ।

LEAVE A REPLY

Please enter your comment!
Please enter your name here