ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News ਮਾਲ ਮੰਤਰੀ ਅਰੁ...

    ਮਾਲ ਮੰਤਰੀ ਅਰੁਣਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

    ਇੱਕ ਹਫ਼ਤੇ ਵਿੱਚ ਭੇਜੀ ਜਾਵੇ ਗਿਰਦਾਵਰੀ ਦੀ ਰਿਪੋਰਟ

    (ਅਸ਼ਵਨੀ ਚਾਵਲਾ) ਚੰਡੀਗੜ। ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ।

    ਅੱਜ ਏਥੇ ਜਾਰੀ ਨਿਰਦੇਸ਼ਾਂ ਵਿੱਚ ਸ੍ਰੀਮਤੀ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ। ਗੌਰਤਲਬ ਹੈ ਕਿ ਹਾਲ ਹੀ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਜਿਸ ਦੇ ਸੰਦਰਭ ਵਿੱਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

    ਇਸੇ ਦੌਰਾਨ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ. ਕੇ. ਜੰਜੂਆ ਨੇੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਦੇ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਅਜੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ। ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ