ਬੇਅਦਬੀ ਮਾਮਲੇ ‘ਚ ਪੂਜਨੀਕ ਗੁਰੂ ਜੀ ਦੀ ਪਟੀਸ਼ਨ ਮਨਜ਼ੂਰ

Punjab Haryana High Court
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਸਵੀਰ।

ਪੰਜਾਬ ਪੁਲਿਸ ਨੂੰ ਸੀਬੀਆਈ ਜਾਂਚ ਦੇ ਦਸਤਾਵੇਜ਼ ਦੇਣੇ ਹੋਣਗੇ (Sacrilege Case) 

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ (Sacrilege Case) ਵਿੱਚ ਪੂਜਨੀਕ ਗੁਰੂ ਜੀ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਮਾਣਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਬੇਅਦਬੀ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਜਾਂਚ ਦੇ ਸਾਰੇ ਦਸਤਾਵੇਜ਼ ਪਟੀਸ਼ਨਰ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਸਰਸਾ ’ਚ ਤੇਜ਼ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

ਪੂਜਨੀਕ ਗੁਰੂ ਜੀ ਦੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪਟੀਸ਼ਨ ਵਿੱਚ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਜਾਂਚ ਦਾ ਸਾਰਾ ਰਿਕਾਰਡ ਦੇਣ ਦੀ ਮੰਗ ਕੀਤੀ ਗਈ ਸੀ। ਸੀਬੀਆਈ ਨੇ ਇਸ ਮਾਮਲੇ ਦੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਸੀ ਜਿਸ ਵਿੱਚ ਮੁਲਜ਼ਮਾਂ ਦੇ ਲਾਈ ਡਿਟੈਕਟਰ ਟੈਸਟ, ਬ੍ਰੇਨ ਮੈਪਿੰਗ ਟੈਸਟ, ਫਿੰਗਰ ਪ੍ਰਿੰਟ, ਹੈਂਡ ਰਾਈਟਿੰਗ ਆਦਿ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਸਾਰੀਆਂ ਜਾਂਚਾਂ ਵਿੱਚ ਸੀਬੀਆਈ ਨੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

 ਮਾਣਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸੀਬੀਆਈ ਜਾਂਚ ਦੇ ਦਸਤਾਵੇਜ਼ ਹੇਠਲੀ ਅਦਾਲਤ ‘ਚ ਰੱਖਣ ਦੇ ਹੁਕਮ ਦਿੱਤੇ ਸਨ। ਪਰ ਪੰਜਾਬ ਪੁਲਿਸ ਨੇ ਡੇਰਾ ਸ਼ਰਧਾਲੂਆਂ ਦੀ ਬੇਗੁਨਾਹੀ ਦੇ ਇਨ੍ਹਾਂ ਦਸਤਾਵੇਜ਼ਾਂ ਨੂੰ ਛੁਪਾ ਕੇ ਰੱਖਿਆ। ਹੁਣ ਮਾਣਯੋਗ ਹਾਈਕੋਰਟ ਦੇ ਹੁਕਮਾਂ ‘ਤੇ ਇਹ ਸਾਰੇ ਦਸਤਾਵੇਜ਼ ਪੰਜਾਬ ਪੁਲਿਸ ਨੂੰ ਇੱਕ ਹਫ਼ਤੇ ਦੇ ਅੰਦਰ ਦੇਣ ਹੋਣਗੇ।