ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Patiala-News
ਪਟਿਆਲਾ: ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਗਠਿਤ ਸਬ ਕਮੇਟੀ ’ਚ ਸ਼ਾਮਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦੇ ਹੋਏ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ ( Patiala News)

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ-ਅਜੀਤਪਾਲ ਸਿੰਘ ਕੋਹਲੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ ’ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। Patiala News

ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਲੰਘੀ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ ਅਤੇ ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਸੀ। ਇਸੇ ਕਮੇਟੀ ਨੇ ਅੱਜ ਪਟਿਆਲਾ ਸ਼ਹਿਰ ’ਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। Patiala News

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਵਿਧਾਨ ਸਭਾ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲੰਕਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ ’ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਕਾਬਲ ਵਿਧਾਇਕਾਂ ਦੀ ਕਮੇਟੀ ਦਾ ਗਠਨ ਕਰਕੇ ਪਟਿਆਲਾ ਭੇਜਿਆ ਅਤੇ ਇਸ ਕਮੇਟੀ ਵੱਲੋਂ ਨਿਰੰਤਰ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ।

ਇਹ ਵੀ ਪੜ੍ਹੋ: Gaganyaan Mission : ਗਗਨਯਾਨ ਮਿਸ਼ਨ ਲਈ ਭਾਰਤ ਦੇ 4 ਪੁਲਾੜ ਯਾਤਰੀਆਂ ਦੇ ਨਾਂਅ ਆਏ ਸਾਹਮਣੇ, ਵੇਖੋ

ਬੈਠਕ ਦੌਰਾਨ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ, ਸਾਫ਼ ਸਫ਼ਾਈ, ਕੂੜੇ ਦੇ ਬਿਨਜ਼ ਦਾ ਰੱਖ-ਰਖਾਓ, ਅਬਲੋਵਾਲ ਡੇਅਰੀ ਪ੍ਰਾਜੈਕਟ, ਨਗਰ ਸੁਧਾਰ ਟਰੱਸਟ ਦਾ ਮਿਡ ਟਾਊਨ ਪਲਾਜ਼ਾ, ਨਗਰ ਨਿਗਮ ਦੀ ਆਮਦਨ ਵਧਾਉਣ, ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ, ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ, ਤੇ ਹੋਰ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ।

ਕਮੇਟੀ ਨੇ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਬਿਜਲੀ ਨਿਗਮ, ਨਗਰ ਸੁਧਾਰ ਟਰੱਸਟ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।