(ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਅਤੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ ਕੀਤਾ ਗਿਆ। ਟੀਮ ’ਚ ਸ਼ਾਮਲ ਪੇਂਡੂ ਵਿਕਾਸ ਵਿਭਾਗ ਦੇ ਵਧੀਕ ਸੈਕਟਰੀ ਚਰਨਜੀਤ ਸਿੰਘ ਅਤੇ ਜਲ ਸ਼ਕਤੀ ਅਭਿਆਨ ਦੇ ਸੁਨੀਲ ਪਿੱਲੇ ਵੱਲੋਂ ਜਿੱਥੇ ਵੱਖ-ਵੱਖ ਪ੍ਰਾਜੈਕਟਾਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਉਥੇ ਥਾਂਵਾਂ ਦਾ ਦੌਰਾ ਵੀ ਕੀਤਾ ਗਿਆ। (Water Projects )
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਜਲ ਸ਼ਕਤੀ ਅਭਿਆਨ ਤਹਿਤ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਸਾਰੇ ਸਕੂਲਾਂ ’ਚ ਪਾਣੀ ਰਿਚਾਰਜ ਸਿਸਟਮ ਬਣਾਉਣ ਦੀ ਹਦਾਇਤ ਕੀਤੀ ਗਈ ਹੈ, ਜਿਸ ਸਬੰਧੀ ਕੰਮ ਜਾਰੀ ਹੈ ਤਾਂ ਜੋ ਮੀਂਹ ਦੇ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 15 ਥਾਪਰ ਮਾਡਲ ਮੁਕੰਮਲ ਹਨ, ਜਦੋਂਕਿ 6 ਦੇ ਕਰੀਬ ਦਾ ਕੰਮ ਚੱਲ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਾਤਾਵਰਣ ਸੰਭਾਲ ਲਈ ਮੌਜੂਦਾ ਮੌਨਸੂਨ ਸੀਜ਼ਨ ’ਚ 6 ਲੱਖ ਪੌਦੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਦੀ ਸ਼ੁਰੂਆਤ 20 ਜੁਲਾਈ ਤੋਂ ਕੀਤੀ ਜਾ ਰਹੀ ਹੈ।
ਕੇਂਦਰੀ ਟੀਮ ਵੱਲੋਂ ਸਥਾਨਕ ਬਾਜਾਖਾਨਾ ਰੋਡ ’ਤੇ ਬਣੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਖੇਤੀ ਲਈ ਵਰਤਣ ਸਬੰਧੀ ਪ੍ਰਾਜੈਕਟ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਫਤਿਹਗੜ ਛੰਨਾ ਵਿਖੇ ਅੰਮਿ੍ਰਤ ਸਰੋਵਰ ਦੇ ਚੱਲ ਰਹੇ ਕੰਮ ਅਤੇ ਨੇੜਲੇ ਸਕੂਲਾਂ ਵਿੱਚ ਪਾਣੀ ਰੀਚਾਰਜ ਸਬੰਧੀ ਸਿਸਟਮ ਦਾ ਜਾਇਜ਼ਾ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ