ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੀ ਸਥਿਤੀ ਦੀ ਸਮੀਖਿਆ ਕੀਤੀ: ਰਾਜਨਾਥ

Indian Ocean Region Sachkahoon

ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੀ ਸਥਿਤੀ ਦੀ ਸਮੀਖਿਆ ਕੀਤੀ: ਰਾਜਨਾਥ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੇ ਅਮਰੀਕੀ ਹਮਰੁਤਬਾ ਨਾਲ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ ਹੈ। ਸਿੰਘ ਨੇ ਸੋਮਵਾਰ ਦੇਰ ਰਾਤ ਵਾਸ਼ਿੰਗਟਨ ਵਿੱਚ ਅਮਰੀਕੀ ਰੱਖਿਆ ਸਕੱਤਰ ਅਤੇ ਵਿਦੇਸ਼ ਮੰਤਰੀ ਦੇ ਨਾਲ ਚੌਥੀ ਟੂ ਪਲਸ ਟੂ ਮੰਤਰੀ ਪੱਧਰ ਦੀ ਗੱਲਬਾਤ ਤੋਂ ਬਾਅਦ ਮੰਗਲਵਾਰ ਨੂੰ ਟਵੀਟ ਕੀਤਾ, ਉਨ੍ਹਾਂ ਦੀ ਗੱਲਬਾਤ “ਵਿਆਪਕ ਅਤੇ ਬਹੁਤ ਸਾਰਥਕ” ਸੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਅਸੀਂ ਨੇੜਲੇ ਇਲਾਕੇ ਅਤੇ ਹਿੰਦ ਮਹਾਸਾਗਰ ਖੇਤਰ ਦੀ ਸਥਿਤੀ ਦਾ ਮੁਲਾਂਕਣ ਕੀਤਾ। ਸਿੰਘ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਰੱਖਿਆ ਸਹਿਯੋਗ ਨੂੰ ਹੋਰ ਵਧਾਇਆ ਅਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਪਸੀ ਹਿੱਤਾਂ ਦੇ ਖੇਤਰਾਂ ਵਿੱਚ ਕੰਮ ਕਰਨ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ।

ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ

ਰੱਖਿਆ ਮੰਤਰੀ ਨੇ ਕਿਹਾ, “ਸਾਡਾ ਲਗਾਤਾਰ ਵਧਦਾ ਸਹਿਯੋਗ ਵਿਸ਼ਵ ਵਿੱਚ ਸ਼ਾਂਤੀ, ਸੁਰੱਖਿਆ ਅਤੇ ਇੱਕ ਮੁਕਤ ਮਾਹੌਲ ਬਣਾਉਣ ਵਿੱਚ ਬਹੁਤ ਮਹੱਤਵਪੂਰਨ ਹੋਵੇਗਾ। ਉਨ੍ਹਾਂ ਨੇ ਟੂ ਪਲੱਸ ਟੂ ਵਾਰਤਾ ਤੋਂ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਨਾਲ ਹੋਈ ਦੁਵੱਲੀ ਬੈਠਕ ਵਿੱਚ ਦੁਵੱਲੇ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਸਿੰਘ ਨੇ ਕਿਹਾ ਕਿ ਉਸਨੇ ਅਮਰੀਕੀ ਕੰਪਨੀਆਂ ਨੂੰ ਭਾਰਤ ਵਿੱਚ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਰੱਖਿਆ ਗਲਿਆਰਿਆਂ ਵਿੱਚ ਸਹਿਯੋਗ ਕਰਨ ਅਤੇ ਹਿੱਸਾ ਲੈਣ ਦੀ ਵੀ ਅਪੀਲ ਕੀਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਮੰਤਰੀ ਪੱਧਰ ਦੀ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵਿਚਕਾਰ ਵਰਚੁਅਲ ਸੰਮੇਲਨ ਵੀ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here