ਖੁੱਲ੍ਹੇ ਹੋਏ ਬੋਰਵੈੱਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

Borewell

ਛੱਡੇ ਹੋਏ ਬੋਰਾਂ ਦਾ ਬੰਦ ਕਰਨਾ ਯਕੀਨੀ ਬਣਾਉਣ ਲਈ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲਈ ਜਾਵੇਗੀ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਸੂਬੇ ਭਰ ਵਿਚ ਗੈਰ ਵਰਤੋਂ ਵਾਲੇ/ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਤੁਰੰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ ਤਾਂ ਜੋ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਨਾਲ ਸੂਬੇ ਵਿੱਚ ਸਾਰੇ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਭਰਿਆ ਜਾ ਸਕੇ। ਇਹ ਪ੍ਰਗਟਾਵਾ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ੍ਰੀ ਕੇ. ਐੱਸ. ਪੰਨੂੰ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਖੁੱਲ੍ਹੇ ਪਏ ਬੋਰਵੈੱਲ ਮਨੁੱਖੀ ਸੁਰੱਖਿਆ ਖਾਸ ਤੌਰ ‘ਤੇ ਬੱਚਿਆਂ ਦੀ ਸੁਰੱਖਿਆ ਦੇ ਨਾਲ ਨਾਲ ਭੂਮੀਗਤ ਪਾਣੀ ਨੂੰ ਗੰਦਾ ਕਰਨ ਕਰਕੇ ਚਿੰਤਾ ਦਾ ਮੁੱਖ ਵਿਸ਼ਾ ਹੈ। ਇਹ ਸੁਨਿਸ਼ਚਿਤ ਕਰਨ ਲਈ ਕਿ ਸਾਰੇ ਬੋਰਵੈੱਲ ਸਹੀ ਢੰਗ ਨਾਲ ਬੰਦ ਕੀਤੇ ਗਏ ਹਨ, ਡਿਪਟੀ ਕਮਿਸ਼ਨਰਾਂ ਨੂੰ ਇੱਕ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਲਈ ਸੁਝਾਅ ਦਿੱਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਖੁੱਲ੍ਹੇ ਪਏ ਬੋਰਵੈੱਲਾਂ ਦੇ ਖਤਰਿਆਂ ਤੋਂ ਜਾਣੂ ਕਰਵਾਇਆ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਖੇਤ ‘ਚ ਕੋਈ ਬੋਰਵੈੱਲ ਖੁੱਲ੍ਹਾ ਨਹੀਂ ਹੈ।

ਇਸ ਸਬੰਧੀ ਪਿੰਡਾਂ ‘ਚ ਘੋਸ਼ਣਾਵਾਂ ਕੀਤੀਆਂ ਜਾਣ। ਖੇਤੀਬਾੜੀ ਵਿਭਾਗ ਵੱਲੋਂ ਖੇਤਰੀ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਅਜਿਹੇ ਬੋਰਵੈੱਲਾਂ ਦੀ ਪਛਾਣ ਕੀਤੀ ਜਾਵੇ ਤੇ ਕਿਸਾਨਾਂ ਨੂੰ ਉਨ੍ਹਾਂ ਨੂੰ ਬੰਦ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਹ ਦੱਸਿਆ ਗਿਆ ਕਿ ਲਗਭਗ ਅਜਿਹੇ ਛੱਡੇ ਗਏ ਬੋਰਵੈੱਲਾਂ ਬਦਲੇ ਸਾਰੇ ਕਿਸਾਨਾਂ ਨੇ ਨਵੇਂ ਬੋਰਵੈੱਲਾਂ ਲਈ ਬਿਜਲੀ ਕੁਨੈਕਸ਼ਨ ਪ੍ਰਾਪਤ ਕੀਤਾ ਹੋਇਆ ਹੈ, ਇਸ ਲਈ ਪੀਐੱਸਪੀਸੀਐੱਲ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਜੂਨੀਅਰ ਇੰਜੀਨੀਅਰਜ਼ ਇਹ ਯਕੀਨੀ ਬਣਾਉਣ ਕਿ ਸਾਰੇ ਛੱਡੇ ਹੋਏ ਬੋਰਵੈੱਲ ਬੰਦ ਕਰ ਦਿੱਤੇ ਜਾਣ। ਇਸ ਤੋਂ ਇਲਾਵਾ, ਗ੍ਰਾਮ ਪੰਚਾਇਤਾਂ ਦੇ ਸਾਰੇ ਮੈਂਬਰਾਂ ਤੋਂ ਤਸਦੀਕ ਕਰਵਾਉਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਮਤਾ ਪਾਸ ਕਰਨ ਤਾਂ ਜੋ ਪਿੰਡ ਦੇ ਰੈਵੇਨਿਊ ਅਸਟੇਟ (ਮੌਊਜਾ) ਵਿਚ ਕੋਈ ਬੋਰਵੈੱਲ ਖੁੱਲ੍ਹਾ ਨਾ ਰਹੇ। ਪਿੰਡ ਵਿੱਚ ਖੁੱਲ੍ਹੇ ਪਏ ਬੋਰਵੈੱਲਾਂ ਬਾਰੇ ਤਸਦੀਕ ਕਰਨ ਲਈ ਪਿੰਡ ਦੇ ਪੰਚਾਇਤ ਸਕੱਤਰ ਵੀ ਪਿੰਡ ਦੇ ਸਾਰੇ ਨੰਬਰਦਾਰਾਂ ਨਾਲ ਸੰਪਰਕ ਕਰਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।