ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਕਾਂਗਰਸ ਦੇ ਰਾਜ...

    ਕਾਂਗਰਸ ਦੇ ਰਾਜ ਵਿੱਚ ਹਰ ਵਰਗ ਦੇ ਹੱਕ ਸੁਰੱਖਿਅਤ : ਕੁਮਾਰੀ ਸ਼ੈਲਜਾ

    sangrur14-2, Kumari Selja

    ਕਿਹਾ, ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦਾ ਵਿਕਾਸ ਕਰਵਾਇਆ

    (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਸੰਗਰੂਰ ਪਹੁੰਚੇ ਹਰਿਆਣਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਮਾਰੀ ਸ਼ੈਲਜਾ (Kumari Selja) ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਨੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ ਜਿਸ ਕਾਰਨ ਅੱਜ ਸਭ ਵਰਗਾਂ ਦਾ ਸਮੱਰਥਨ ਸਿੰਗਲਾ ਦੇ ਹੱਕ ਵਿੱਚ ਮਿਲ ਰਿਹਾ ਹੈ ’ਤੇ ਅੱਜ ਦੀਆਂ ਮੀਟਿੰਗਾਂ ਵਿੱਚ ਹੋਏ ਭਰਵੇਂ ਇਕੱਠ ਇਸ ਗੱਲ ਦਾ ਗਵਾਹ ਹਨ ਕਿ ਸਿੰਗਲਾ ਵੱਡੀ ਜਿੱਤ ਪ੍ਰਾਪਤ ਕਰਨਗੇ। (Kumari Selja)

    ਸ਼ਹਿਰ ਦੇ ਰੇਲਵੇ ਲਾਈਨ, ਅੰਬੇਦਕਰ ਨਗਰ ਅਤੇ ਹੋਰਨਾਂ ਇਲਾਕਿਆਂ ਵਿੱਚ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਕੁਮਾਰੀ ਸੈਲਜਾ ਨੇ ਕਿਹਾ ਕਿ ਸੰਗਰੂਰ ਸ਼ਹਿਰ ਅਤੇ ਨੇੜਲੇ ਇਲਾਕਿਆਂ ਦੀ ਬਦਲੀ ਹੋਈ ਦਿੱਖ ਇਸ ਗੱਲ ਦਾ ਪ੍ਰਮਾਣ ਹੈ ਕਿ ਵਿਜੈ ਇੰਦਰ ਸਿੰਗਲਾ ਨੇ ਪੂਰੀ ਮਿਹਨਤ ਕਰਕੇ ਹਰ ਵਰਗ ਦੇ ਲੋਕਾਂ ਦਾ ਵਿਕਾਸ ਕਰਵਾਇਆ ਹੈ ’ਤੇ ਹਰ ਇਲਾਕੇ ਵਿੱਚ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਕਾਸ ਨੂੰ ਹੀ ਅਹਿਮੀਅਤ ਦਿੱਤੀ ਹੈ।

    ਉਨ੍ਹਾਂ ਕਿਹਾ ਕਿ ਭਾਵੇਂ ਅੱਜ ਹੋਰ ਰਾਜਨੀਤਿਕ ਪਾਰਟੀਆਂ ਵੀ ਚੋਣ ਮੈਦਾਨ ਵਿੱਚ ਹਨ ਪਰ ਲੋਕਾਂ ਦੇ ਹੱਕਾਂ ਦੀ ਸੁਰੱਖਿਆ ਸਿਰਫ਼ ਕਾਂਗਰਸ ਦੇ ਰਾਜ ਵਿੱਚ ਹੀ ਹੋ ਸਕਦਾ ਹੈ ਕਿਉਂਕਿ ਕਾਂਗਰਸ ਦਾ ਇਤਿਹਾਸ ਸਭ ਤੋਂ ਪੁਰਾਣਾ ਹੈ ਤੇ ਇਸ ਇਤਿਹਾਸ ਵਿੱਚ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਦੇ ਪ੍ਰੋਗਰਾਮਾਂ ਵਿੱਚ ਹੋਏ ਇਕੱਠ ’ਤੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਵਿਜੈ ਇੰਦਰ ਸਿੰਗਲਾ ਹਰ ਵਰਗ ਦੇ ਹਰਮਨ ਪਿਆਰੇ ਨੇਤਾ ਹਨ ਪਰ ਇੱਕ ਗੱਲ ਜ਼ਰੂਰ ਕਹਿਣਗੇ ਕਿ ਲੋਕ ਵਿਜੈ ਇੰਦਰ ਸਿੰਗਲਾ ਨੂੰ ਐਨਾ ਕੁ ਭਰਪੂਰ ਸਮੱਰਥਨ ਦੇਣ ਕਿ ਆਉਣ ਵਾਲੇ ਸਮੇਂ ਵਿੱਚ ਸਿੰਗਲਾ ਅਤੇ ਉਨ੍ਹਾਂ ਦੇ ਸਾਥੀ ਹੋਰ ਵੀ ਤੱਕੜੇ ਹੋ ਕੇ ਇਲਾਕੇ ਦੀ ਸੇਵਾ ਕਰ ਸਕਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here