ਕਿਸਾਨਾਂ ਦੇ ਸੰਘਰਸ਼ ‘ਚ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਰਿਵਾਰਾਂ ਸਮੇਤ ਸਾਥ ਦਿਉ: ਭਗਵੰਤ ਮਾਨ

ਰੈਲੀ ਕਰਕੇ ਪਿੰਡ-ਪਿੰਡ ਗ੍ਰਾਮ ਸਭਾ ਦਾ ਇਜਲਾਸ ਤੇ ਦਿੱਲੀ ਚੱਲੋ ਦਾ ਦਿੱਤਾ ਸੱਦਾ

ਦੋਦਾ, (ਰਵੀਪਾਲ) ਜ਼ਿਲ੍ਹਾ ਸ਼ੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਦੀ ਦਾਣਾ ਮੰਡੀ ‘ਚ ਆਮ ਆਦਮੀ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ, ਜਿਸ ‘ਚ ਲੋਕਾਂ ਨੇ ਬਹੁਤ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਵਿਰੁੱਧ ਜੋ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਹਨ, ਕਿਸਾਨਾਂ ਲਈ ਘਾਤਕ ਸਾਬਤ ਹੋਣਗੇ, ਪਰ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਰੁੱਧ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ‘ਚ ਪਾਰਟੀਬਾਜ਼ੀ ਨੂੰ ਛੱਡ ਕੇ ਪਰਿਵਾਰ ਸਮੇਤ ਸ਼ਾਮਿਲ ਹੋ ਕੇ ਮੱਦਦ ਕਰੋ।

ਮਾਨ ਨੇ ਸੰਬੋਧਨ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਟਰੈਕਟਰ ‘ਤੇ ਸੋਫੇ ਲਗਾ ਕੇ ਰੈਲੀ ਕਰਨਾ ਇੱਕ ਮਜ਼ਾਕ ਹੈ। ਉਨ੍ਹਾਂ ਕਿਹਾ ਅਕਾਲੀ ਦਲ ਵੱਲੋਂ ਅਸਤੀਫ਼ਾ ਦੇਣ ਦਾ ਡਰਾਮਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਪਿੰਡਾਂ ‘ਚ ਗਰਾਮ ਸਭਾ ਦਾ ਇਜਲਾਸ ਕਰਨ ਲਈ ਪ੍ਰੇਰਿਤ ਕਰਦੇ ਕਿਹਾ ਕਿ ਤੁਸੀਂ ਗਰਾਮ ਸਭਾ ਬਲਾਉ, ਜਾਣਕਾਰੀ ਅਸੀਂ ਦੇਵਾਂਗੇ। ਉਨ੍ਹਾਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।

ਉਨ੍ਹਾਂ ਕੱਲ੍ਹ ਦਿੱਲੀ ਯੰਤਰ ਮੰਤਰ ਵਿਖੇ ਜਾਣ ਲਈ ਪ੍ਰੇਰਿਤ ਕਰਦੇ ਕਿਹਾ ਕਿ ਕੋਈ ਵੀ ਪਾਰਟੀ ਦਾ ਝੰਡਾ ਜਾਂ ਨਿਸ਼ਾਨ ਨਹੀਂ ਲੈ ਕੇ ਜਾਣਾ, ਸਿਰਫ ਕਿਸਾਨੀ ਲਈ ਸੰਘਰਸ਼ ਕਰਨਾ ਹੈ। ਇਸ ਮੌਕੇ ਸਟੇਜ਼ ਸੈਕਟਰੀ ਨਵਦੀਪ ਸਿੰਘ ਸੰਘਾਂ, ਜਗਦੀਪ ਸਿੰਘ ਸੰਧੂ, ਜਗਦੀਪ ਸਿੰਘ ਕਾਕਾ ਬਰਾੜ, ਇਕਬਾਲ ਸਿੰਘ ਬਰਾੜ ਖਿੜਕੀਆਂਵਾਲਾ, ਸੁਖਜਿੰਦਰ ਸਿੰਘ ਕਾਉਣੀ, ਬਲਦੇਵ ਸਿੰਘ ਜੈਤੋ, ਨਵਦੀਪ ਸਿੰਘ ਜੀਦਾ, ਤੇਜਿੰਦਰ ਸਿੰਘ ਮਹਿਤਾ, ਚਰਨਜੀਤ ਸਿੰਘ ਧਾਲੀਵਾਲ, ਜਸ਼ਨ ਬਰਾੜ ਲੱਖੇਵਾਲੀ, ਦੀਪਕ ਕੰਬੋਜ਼, ਸੁਖਜੀਤ ਸਿੰਘ, ਜਸਵਿੰਦਰ ਸ਼ਰਮਾ, ਜਗਮੋਹਨ ਸਿੰਘ ਸੁਖਨਾ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕਾਂ ਦਾ ਠਾਠਾ ਮਾਰਦਾ ਇਕੱਠ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.