ਜ਼ਰੂਰੀ ਵਸਤੂਆਂ ਦੀ ਕੀਮਤ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ
ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਜਾਰੀ ਵਾਧੇ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਖੁਰਾਕੀ ਤੇਲ, ਦਾਲਾਂ ਤੇ ਹੋਰ ਜ਼ਰੂਰੀ ਵਸਤੂਆਂ ਦੀ ਆਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਦੇ ਇੰਚਾਰਜ਼ ਜਨਰਲ ਸਕੱਤਰਾਂ ਤੇ ਸਕੱਤਰਾਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਰੂਰੀ ਵਸਤੂਆਂ ਦੇ ਭਾਅ ਆਸਮਾਨ ਛੂਹ ਰਹੇ ਹਨ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਵਧ ਗਈਆਂ ਹਨ ਜਿਸ ਨਾਲ ਖੁਰਾਕੀ ਤੇਲ, ਦਾਲਾਂ ਤੇ ਜ਼ਰੂਰੀ ਵਸਤੂਆਂ ਦੀ ਕੀਮਤ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ ਉਨ੍ਹਾਂ ਕੋਰੋਨਾ ਦੀ ਦੂਜੀ ਲਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਹਾਂਮਾਰੀ ਕਹਿਰ ਬਣ ਕੇ ਟੁੱਟੀ ਹੈ ਤੇ ਇਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ ਲੱਖਾਂ ਲੋਕਾਂ ਨੂੰ ਮਹਾਂਮਾਰੀ ’ਚ ਜਾਨ ਗੁਆਉਣ ਪਈ ਤੇ ਕੁਝ ਪਰਿਵਾਰਾਂ ਨੂੰ ਇਸ ਕਹਿਰ ਨਾਲ ਆਪਣਿਆਂ ਨੂੰ ਗੁਆਉਣਾ ਪਿਆ ਹੈ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ।
ਇਸ ’ਚ ਦੂਜੀ ਲਹਿਰ ਦੀ ਤਰ੍ਹਾਂ ਮੰਦਭਾਗਾ ਸਥਿਤੀ ਮੁੜ ਨਾ ਬਣੇ, ਇਸ ਲਈ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਕੋਰੋਨਾ ਦੀ ਲੜਾਈ ’ਚ ਹੁਣ ਤੱਕ ਸਰਕਾਰ ਵੱਲੋਂ ਜੋ ਕਮੀਆਂ ਸਾਹਮਣੇ ਆਈਆਂ, ਉਨ੍ਹਾਂ ਉਜਾਗਰ ਕਰਨ ਲਈ ਕਾਂਗਰਸ ਨੇ ਸਵੇਤ ਪੱਤਰ ਤਿਆਰ ਕੀਤਾ ਹੈ ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਕਾਰ ਇਨ੍ਹਾਂ ਸਭ ਸੁਝਾਵਾਂ ਨੂੰ ਧਿਆਨ ’ਚ ਰੱਖਦਿਆਂ ਕਦਮ ਚੁੱਕੇਗੀ ਤੇ ਸੰਭਾਵਿਤ ਤੀਜੀ ਲਹਿਰ ਦੇ ਅਸਰ ਨੂੰ ਘੱਟ ਕੀਤਾ ਜਾ ਸਕੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।