ਅਜਿਹੇ ਸਨਮਾਨਾਂ ਨਾਲ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦੈ : ਹੰਸ ਰਾਜ ਸ਼ਰਮਾ
ਸੰਗਰੂਰ, (ਗੁਰਪ੍ਰੀਤ ਸਿੰਘ) । ਅੱਜ ਕਾਰਗਿਲ ਵਿਜੈ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਵੱਲੋਂ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਫੌਜੀ ਅਫਸਰਾਂ ਦਾ ਸਨਮਾਨ ਕੀਤਾ ਗਿਆ। ਸੰਗਰੂਰ ਦੇ ਖਲੀਫ਼ਾ ਬਾਗ ਵਿੱਚ ਰਹਿੰਦੇ ਰਿਟਾਇਰਡ ਸੂਬੇਦਾਰ ਮੇਜਰ ਹੰਸ ਰਾਜ ਸ਼ਰਮਾ ਦਾ ਅੱਜ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਟੀਮ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਕਾਰਗਿਲ ਵਿਜੈ ਦਿਵਸ ਭਾਰਤ ਦੀ ਜਿੱਤ ਦਾ ਪ੍ਰਤੀਕ ਹੈ, ਇਸ ਦਿਨ ਫਖ਼ਰ ਨਾਲ ਸਾਡਾ ਸਿਰ ਉਚਾ ਹੁੰਦਾ ਹੈ। ਭਾਰਤ ਦੇ ਫੌਜੀ ਜਵਾਨਾਂ ਦੀ ਸ਼ਹਾਦਤ ਸਦਕਾ ਅੱਜ ਅਸੀਂ ਸਮੁੱਚੇ ਵਿਸ਼ਵ ਵਿੱਚ ਮਾਣ ਨਾਲ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਰਮਾਏ ਫੌਜੀ ਵੀਰਾਂ ਕਾਰਨ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਇਨ੍ਹਾਂ ਦੇ ਯੋਗਦਾਨ ਅਤੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ
ਜਿਸ ਕਾਰਨ ਅੱਜ ਭਾਜਪਾ ਵੱਲੋਂ ਫੈਸਲਾ ਕੀਤਾ ਗਿਆ ਕਿ ਦੇਸ਼ ਦੀ ਸੇਵਾ ਕਰਨ ਕਰਨ ਵਾਲੇ ਫੌਜੀ ਅਫਸਰਾਂ ਤੇ ਜਵਾਨਾਂ ਦਾ ਸਨਮਾਨ ਕੀਤਾ ਜਾਵੇ ਜਿਸ ਕਾਰਨ ਅੱਜ ਰਿਟਾ: ਸੂਬੇਦਾਰ ਮੇਜਰ ਹੰਸ ਰਾਜ ਸ਼ਰਮਾ ਜਿਨ੍ਹਾਂ ਨੇ ਲੰਮਾ ਸਮਾਂ ਦੇਸ਼ ਦੀ ਸੇਵਾ ਕੀਤੀ ਅਤੇ ਜਿਨ੍ਹਾਂ ਨੇ 1965 ਅਤੇ 1971 ਦੀਆਂ ਜੰਗਾਂ ਲੜੀਆਂ ਅਤੇ ਆਪਣੀ ਅਹਿਮ ਭੂਮਿਕਾ ਨਿਭਾਈ, ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇਦਾਰ ਮੇਜਰ ਹੰਸ ਰਾਜ ਸ਼ਰਮਾ ਨੂੰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਗਿਆ ਸੀ।
ਇਸ ਮੌਕੇ ਸ੍ਰੀ ਹੰਸ ਰਾਜ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜਿਹੜਾ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ, ਉਹ ਅਸਲ ਵਿੱਚ ਫੌਜ ਦਾ ਸਨਮਾਨ ਹੈ। ਇਸ ਤਰ੍ਹਾਂ ਦੇ ਸਨਮਾਨ ਮਿਲਣ ਨਾਲ ਫੌਜੀਆਂ ਦਾ ਮਨੋਬਲ ਉਚਾ ਹੁੰਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਤੇ ਕਿਸਾਨ ਵਿੰਗ ਦੇ ਆਗੂ ਸਤਵੰਤ ਸਿੰਘ ਪੂਨੀਆ, ਰੋਮੀ ਗੋਇਲ, ਲਕਸ਼ਮੀ ਦੇਵੀ, ਪਵਨ ਗਰਗ, ਮੀਨਾ ਖੋਖਰ, ਸੁਰਿੰਦਰ ਸ਼ਰਮਾ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ