Accident : ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ਼ਹਿਰ ਦੇ ਮੁਕਤਸਰ ਤੋਂ ਬਠਿੰਡਾ ਨੈਸ਼ਨਲ ਹਾਈਵੇ ’ਤੇ ਵਾਪਰੇ ਸੜਕ ਹਾਦਸੇ (Accident )ਦੌਰਾਨ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਲੀ ਅਬਲੂ ਨਿਵਾਸੀ ਮੋਟਰਸਾਇਕਲ ਸਵਾਰ ਪਿਓ-ਪੁੱਤ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦੋਂ ਉਹ ਪਿੰਡ ਸੰਗੂਧੌਣ ਨਜ਼ਦੀਕ ਬਣੇ ਯਾਦਗਾਰੀ ਗੇਟ ਤੋਂ ਥੋੜ੍ਹਾ ਅੱਗੇ ਸ੍ਰੀ ਗੁਰਦੁਆਰਾ ਸਾਹਿਬ ਨਜ਼ਦੀਕ ਪਹੁੰਚੇ ਤਾਂ ਬਠਿੰਡਾ ਪਾਸੋਂ ਆ ਰਹੀ ਐਕਸ ਯੂ ਵੀ ਕਾਰ ਨੰ: (ਐਚ.ਆਰ. 10 ਯੂ. 3211) ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਟੱਕਰ ਐਨੀ ਜ਼ਿਆਦਾ ਭਿਆਨਕ ਸੀ ਕਿ ਮੋਟਰਸਾਇਕਲ ਨੂੰ ਅੱਗ ਲੱਗ ਗਈ ਤੇ ਇਸ ਹਾਦਸੇ ’ਚ ਮੋਟਰਸਾਇਕਲ ਸਵਾਰ ਦੋਵੇਂ ਪਿਓ – ਪੁੱਤ ਦੀ ਮੌਤ ਹੋ ਗਈ , ਜਿਨ੍ਹਾਂ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਤੇ ਵਕੀਲ ਵਜੋਂ ਹੋਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣੇਦਾਰ ਨੇ ਦੱਸਿਆ ਕਿ ਉਹ ਸ੍ਰੀ ਮੁਕਤਸਰ ਸਾਹਿਬ ਪਾਸੋਂ ਜਾ ਰਹੇ ਸਨ ਤਾਂ ਹਾਦਸੇ ਵਾਲੀ ਜਗ੍ਹਾਂ ’ਤੇ ਰੁਕੇ ਜਿਨ੍ਹਾਂ ਨੇ ਛੋਟੇ ਹਾਥੀ (ਵਾਹਨ) ਨੂੰ ਰੋਕ ਕੇ ਦੋਵਾਂ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਵੱਲੋਂ ਦੋਵਾਂ ਜ਼ਖ਼ਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਜ਼ਿਕਰਯੋਗ ਹੈ ਕਿ ਮਿ੍ਰਤਕ ਵਕੀਲ ਕੁਮਾਰ ਦਾ ਅਜੇ ਸੱਤ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














