ਸੁਨਾਮ ਦੇ ਓਵਰਬ੍ਰਿਜ ’ਤੇ ਵਾਪਰਿਆ ਸੜਕ ਹਾਦਸਾ, ਪਤੀ ਦੀ ਮੌਤ ਤੇ ਪਤਨੀ ਗੰਭੀਰ ਜ਼ਖ਼ਮੀ

Road Accident
ਸੁਨਾਮ: ਕੈਂਟਰ ਤੇ ਮੋਟਰਸਾਇਕਲ ਦੀ ਹਾਦਸਾਗ੍ਰਸਤ ਤਸਵੀਰ ਅਤੇ ਮ੍ਰਿਤਕ ਜਸਵੰਤ ਸਿੰਘ ਦੀ ਫਾਇਲ ਫੋਟੋ।

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਸ਼ਹਿਰ ਦੇ ਓਵਰਬ੍ਰਿਜ ’ਤੇ ਕੈਂਟਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਨੌਜਵਾਨ ਦੇ ਕਤਲ ਮਾਮਲੇ ’ਚ ਪੁਲਿਸ ਨੇ 12 ਘੰਟਿਆਂ ’ਚ ਕਥਿਤ ਦੋਸ਼ੀ ਕੀਤੇ ਗ੍ਰਿਫ਼ਤਾਰ

ਮ੍ਰਿਤਕ ਦੇ ਚਾਚੇ ਦੇ ਲੜਕੇ ਕੁਲਵਿੰਦਰ ਸਿੰਘ ਪਿੰਡੀ ਅਮਰ ਸਿੰਘ ਵਾਲੀ (ਨਜ਼ਦੀਕ ਲੌਂਗੋਵਾਲ) ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੇ ਤਾਏ ਦਾ ਲੜਕਾ ਜਸਵੰਤ ਸਿੰਘ ਉਮਰ ਕਰੀਬ 65 ਸਾਲ ਅਤੇ ਉਸਦੀ ਪਤਨੀ ਚਰਨਜੀਤ ਕੌਰ ਉਮਰ ਕਰੀਬ 62 ਸਾਲ ਮੋਟਰਸਾਇਕਲ ’ਤੇ ਜਾ ਰਹੇ ਸਨ ਤੇ ਜਿਉਂ ਹੀ ਉਹ ਸੁਨਾਮ ਦੇ ਓਵਰਬ੍ਰਿਜ ’ਤੇ ਪਹੁੰਚੇ ਤਾਂ ਟਰੱਕ (ਕੈਂਟਰ 1109) ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਸ ਦੇ ਭਰਾ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਭਰਜਾਈ ਚਰਨਜੀਤ ਕੌਰ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਚੰਡੀਗੜ੍ਹ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਬਣਦੀ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here