ਸਾਡੇ ਨਾਲ ਸ਼ਾਮਲ

Follow us

17.9 C
Chandigarh
Monday, February 23, 2026
More
    Home Breaking News ਸਵਾਰੀਆਂ ਨਾਲ ਭ...

    ਸਵਾਰੀਆਂ ਨਾਲ ਭਰੀ ਬੱਸ ਦੀ ਟਰਾਲੇ ਨਾਲ ਟੱਕਰ, ਦਰਜਨ ਤੋਂ ਵੱਧ ਜਖਮੀ

    Road Accident

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਸਮਾਣਾ ਤੋਂ ਬੁਰੀ ਖ਼ਬਰ ਨਿੱਕਲ ਕੇ ਆ ਰਹੀ ਹੈ। ਸਵਾਰੀਆਂ ਨਾਲ ਭਰੀ ਬੱਸ ਦੀ ਟਰਾਲੇ ਨਾਲ ਟੱਕਰ ਹੋਣ ਨਾਲ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਸਵਾਰੀਆਂ ਬਿਠਾ ਕੇ ਸਮਾਣਾ ਤੋਂ ਹਰਿਆਣਾ ਦੇ ਕੈਥਲ ਵੱਲ ਜਾ ਰਹੀ ਸੀ। (Road Accident)

    ਬੱਸ ਸਵੇਰੇ 6:40 ਵਜੇ ਸਮਾਣਾ ਤੋਂ ਚੱਲੀ ਸੀ। ਬੱਸ ਅਜੇ ਕੁਝ ਕਿਲੋਮੀਟਰ ਹੀ ਦੂਰ ਗਈ ਸੀ ਕਿ ਵੱਡੇ ਘੋੜੇ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਹਾਦਸੇ ਦੌਰਾਨ ਡਰਾਇਵਰ ਸਮੇਤ ਇੱਕ ਦਰਜਨ ਤੋਂ ਵੱਧ ਸਵਾਰੀਆਂ ਜਖ਼ਮੀ ਹੋਈਆਂ ਦੱਸੀਆਂ ਜਾ ਰਹੀਆਂ ਹਨ। ਜਖਮੀ ਬੱਸ ਡਰਾਇਵਰ ਤੇ ਹੋਰ ਸਵਾਰੀਆਂ ਨੂੰ ਰਾਹਗੀਰਾਂ ਨੇ ਬੜੀ ਮੁਸ਼ੱਕਤ ਨਾਲ ਬੱਸ ਵਿੱਚੋਂ ਬਾਹਰ ਕੱਢਿਆ। ਜਿਨ੍ਹਾਂ ਨੂੰ ਰਾਹਗੀਰਾਂ ਨੇ ਐਂਬੂਲੈਂਸ ਬੁਲਾ ਕੇ ਸਿਵਲ ਹਸਪਤਾਲ ਸਮਾਣਾ ਭੇਜਿਆ ਪਹੁੰਚਾਇਆ। (Road Accident)

    ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜਿਨ੍ਹਾਂ ਦੀ ਹਾਲਤ ਜ਼ਿਆਦਾ ਨਾਕੁਸ ਸੀ ਉਨ੍ਹਾਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲੇ ਦਾ ਡਰਾਇਵਰ ਹਾਸਦੇ ਤੋਂ ਬਾਅਦ ਫਰਾਰ ਹੋ ਗਿਆ। ਸਮਾਣਾ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਜਖਮੀਆਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

    Also Read : ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ’ਤੇ ਅਮਰੀਕਾ ਪੁਲਿਸ ਦਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ?

    LEAVE A REPLY

    Please enter your comment!
    Please enter your name here