ਡਰਾਇਵਰ ਦੀ ਹਾਲਤ ਗੰਭੀਰ
ਅਜਯ ਕਮਲ, ਰਾਜਪੁਰਾ: ਇਥੋਂ ਦੇ ਰਾਜਪੁਰਾ-ਪਟਿਆਲਾ ਰੋਡ ‘ਤੇ ਸਥਿਤ ਅਮਨਦੀਪ ਕਲੋਨੀ ਨੇੜੇ ਇੱਕ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋ ਗਈਆਂ ਹਨ ਜਦਕਿ ਕੈਂਟਰ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਪਟਿਆਲਾ ਵਲੋਂ ਆ ਰਹੀ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਜਦੋਂ ਅਮਨਦੀਪ ਕਲੋਨੀ ਨੇੜੇ ਪਹੁੰਚੀ ਤਾਂ ਰਾਜਪੁਰਾ ਵਲੋਂ ਜਾ ਰਹੇ ਇੱਕ ਕੈਂਟਰ ਨਾਲ ਅਚਾਨਕ ਆਹਮੋ ਸਾਹਮਣੇ ਟੱਕਰ ਹੋ ਗਈ। ਬੱਸ ਵਿਚ ਸਵਾਰ ਸਵਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿਚ ਸਵਾਰ ਲੱਗਭਗ 50-60 ਸਵਾਰੀਆਂ ਵਿਚੋਂ ਦੋ ਦਰਜਨ ਤੋਂ ਵੱਧ ਸਵਾਰੀਆਂ ਨੂੰ ਸੱਟਾ ਲੱਗੀਆਂ ਅਤੇ ਕੈਂਟਰ ਚਾਲਕ ਰਜਿੰਦਰ ਨੂੰ ਕੈਂਟਰ ਵਿਚ ਬੂਰੀ ਤਰ੍ਹਾਂ ਫਸ ਗਿਆ।
ਡਰਾਇਵਰ ਨੂੰ ਰਾਹਗੀਰਾਂ ਨੇ ਕਾਫੀ ਜਦੋ ਜਹਿਦ ਨਾਲ ਬਾਹਰ ਕੱਢਿਆ ਤਾਂ ਤੁਰੰਤ ਜਖਮੀਆਂ ਨੂੰ ਰਾਜਪੁਰਾ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਕੈਂਟਰ ਚਾਲਕ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿਤਾ। ਹਸਪਤਾਲ ਵਿੱਚ ਇਲਾਜ ਦੌਰਾਨ ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਦੱਸਿਆ ਕਿ ਉਹ ਪਟਿਆਲਾ ਤੋਂ ਪੀ.ਜੀ.ਆਈ ਜਾ ਰਹੇ ਸਨ ਜਦੋ ਉਹ ਪਿੰਡ ਖੰਡੌਲੀ ਨੇੜੇ ਪਹੁੰਚੇ ਤਾ ਗਲਤ ਸਾਈਡ ਤੋਂ ਆ ਰਹੇ ਇੱਕ ਕੈਂਟਰ ਨਾਲ ਉਨ੍ਹਾਂ ਦੀ ਬੱਸ ਦੀ ਟੱਕਰ ਹੋ ਗਈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।