ਸਮਾਣਾ-ਪਟਿਆਲਾ ਰੋਡ ’ਤੇ ਭਿਆਨਕ ਸੜਕ ਹਾਦਸਾ, 3 ਦੀ ਮੌਤ, ਇੱਕ ਜਖ਼ਮੀ

accident

ਸਮਾਣਾ (ਸੁਨੀਲ ਚਾਵਲਾ)। ਸਮਾਣਾ ਤੋਂ ਪਟਿਆਲਾ ਰੋਡ ’ਤੇ ਰਾਤ ਇੱਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਇਹ ਹਾਦਸਾ ਮੋਟਰਸਾਇਕਲ ਅਤੇ ਟਰੱਕ ਵਿਚਕਾਰ ਹੋਇਆ ਹੈ। ਇਹ ਨੌਜਵਾਨ ਰਾਤ 9 ਵਜੇ ਤੋਂ ਬਾਅਦ ਇੱਕ ਹੀ ਮੋਟਰਸਾਇਕਲ ’ਤੇ ਸਵਾਰ ਹੋ ਕੇ ਪਟਿਆਲਾ ਤੋਂ ਸਮਾਣਾ ਵੱਲ ਨੂੰ ਆ ਰਹੇ ਸਨ ਤਾਂ ਪਿੰਡ ਢੈਠਲ ਨੇੜੇ ਪੁੱਜੇ ਤਾਂ ਇਨ੍ਹਾਂ ਦਾ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ’ਚ ਤਿੰਨ ਨੌਜਵਾਨਾਂ ਜਿਨ੍ਹਾਂ ’ਚ ਜਸਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਲਿਹਾਣਾ (18)। ਦਿਲਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਮੈਹਸ (18), ਸੁਖਚੈਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਕਲਿਹਾਣਾ (26) ਦੀ ਮੌਕੇ ’ਤੇ ਮੌਤ ਹੋ ਗਈ। (Road Accident)

ਇਹ ਵੀ ਪੜ੍ਹੋ : ਧੁੰਦ ਦਾ ਕਹਿਰ : ਪੰਜਾਬ ’ਚ ਵਾਪਰੇ ਦਰਜ਼ਨਾਂ ਹਾਦਸੇ

ਇੱਕ ਨੌਜਵਾਨ ਨਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੁਲਾਰਾਂ (23) ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪੁੱਜੇ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਲਾਸ਼ਾਂ ਨੂੰ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਨਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਟਰੱਕ ਨੂੰ ਹਿਰਾਸਤ ’ਚ ਲੈ ਕੇ ਡਰਾਈਵਰ ਸਰਦੂਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਧਨੇਠਾ ’ਤੇ ਧਾਰਾ 279,337,427,304 ਏ ਆਈ ਪੀ ਸੀ ਤਹਿਤ ਮੁਕੱਦਮਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Road Accident)

LEAVE A REPLY

Please enter your comment!
Please enter your name here