ਹਾਦਸਾ ਇੰਨਾ ਭਿਆਨਕ ਸੀ ਤਿੰਨੇ ਵਾਹਨਾਂ ਦੇ ਪਰਖੱਚੇ ਉੱਡ ਗਏ / Road Accident
(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇ ਉਪਰ ਪਿੰਡ ਨਦਾਮਪੁਰ ਨੇੜੇ ਅੱਜ ਤਿੰਨ ਗੱਡੀਆਂ ਦੀ ਹੋਈ ਆਪਸੀ ਟੱਕਰ ਕਾਰਨ ਵਾਪਰੇ ਭਿਆਨਕ ਦਰਦਨਾਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। Road Accident
ਜਾਣਕਾਰੀ ਅਨੁਸਾਰ ਭਵਾਨੀਗੜ੍ਹ ਸਾਈਡ ਤੋਂ ਪਟਿਆਲਾ ਸਾਈਡ ਨੂੰ ਜਾ ਰਹੀ ਇਕ ਮਰਸਡੀ ਕਾਰ ਨਦਾਮਪੁਰ ਨੈਸ਼ਨਲ ਹਾਈਵੇਅ ਉੱਪਰ ਬਣੇ ਬੱਸ ਅੱਡੇ ਨੇੜਲੇ ਨਹਿਰ ਦੇ ਪੁੱਲ ਤੋਂ ਅਚਾਨਕ ਬੇਕਾਬੂ ਹੋ ਕੇ ਡਵਾਈਡਰ ਨੂੰ ਕਰਾਸ ਕਰਕੇ ਹਾਈਵੇਅ ਦੀ ਦੂਜੇ ਪਾਸੇ ਜਾ ਪਹੁੰਚੀ ਅਤੇ ਹਾਈਵੇਅ ਦੀ ਦੂਜੀ ਸਾਈਡ ਪਟਿਆਲਾ ਵਾਲੇ ਪਾਸਿਓਂ ਆ ਰਹੀ ਇਕ ਪਿੱਕਅਪ ਗੱਡੀ ਅਤੇ ਮਹਿੰਦਰਾ ਐਕਸ.ਯੂ.ਵੀ ਨਾਲ ਇਸ ਦੀ ਸਿੱਧੀ ਟੱਕਰ ਹੋ ਗਈ। Road Accident
ਇਹ ਵੀ ਪੜ੍ਹੋ: ਅਗਨੀਵੀਰ ਹਵਾਈ ਫੌਜ ਦੀ ਭਰਤੀ ਸ਼ੁਰੂ, ਛੇਤੀ ਕਰੋ ਅਪਲਾਈ
ਇਸ ਹਾਦਸੇ ’ਚ ਮਰਸਡੀ ਕਾਰ ਦੇ ਚਾਲਕ ਸੁਖਪ੍ਰੀਤ ਵਾਸੀ ਅਬੋਹਰ ਤੇ ਪਿੱਕਅੱਪ ਗੱਡੀ ’ਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਮਰਸਡੀ ਗੱਡੀ ’ਚ ਸਵਾਰ ਇਕ ਹੋਰ ਵਿਅਕਤੀ ਮੋਹਿਤ ਸਮੇਤ ਚਾਰ ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ’ਚ ਤਿੰਨੇ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਮਰਸਡੀ ਕਾਰ ਦਾ ਚਾਲਕ ਕਾਰ ’ਚ ਹੀ ਫਸਿਆ ਹੋਇਆ ਸੀ। ਜਿਸ ਦੀ ਲਾਸ਼ ਕਾਫ਼ੀ ਦੇਰ ਤਕ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢੀ ਗਈ। ਇਸ ਮੌਕੇ ਲੋਕਾਂ ਵੱਲੋਂ ਫੋਨ ਕਰਕੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।