ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਮਤਿਆਂ ਨੂੰ ਸਮੇਂ ਸਿਰ ਪੂਰਾ ਕਰਾਂਗੇ
ਜੈਪੁਰ/ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਨੌਵੀਂ ਮੀਟਿੰਗ ਵਿੱਚ ਸ਼ਿਰਕਤ ਕਰਦੇ ਹੋਏ, ਕੌਂਸਲ ਸਾਹਮਣੇ ਵਿਕਸਤ ਰਾਜਸਥਾਨ@2047 (Developed Rajasthan@2047) ਦਾ ਰੋਡ ਮੈਪ ਕਾਊਂਸਿਲ ਸਾਹਮਣੇ ਪੇਸ਼ ਕੀਤਾ। (Rajasthan News)
ਸ਼ਰਮਾ ਨੇ ਮੀਟਿੰਗ ਵਿੱਚ ਕਿਹਾ ਕਿ @2047 ਦੇ ਵਿਕਸਤ ਰਾਜਸਥਾਨ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ 10 ਸੰਕਲਪ ਲਏ ਹਨ ਜਿਸ ਵਿੱਚ ਅਗਲੇ 5 ਸਾਲਾਂ ਵਿੱਚ ਰਾਜ ਦੀ ਆਰਥਿਕਤਾ ਨੂੰ 350 ਬਿਲੀਅਨ ਡਾਲਰ ਦਾ ਬਣਾਉਣਾ, ਬੁਨਿਆਦੀ ਸਹੂਲਤਾਂ ਦਾ ਵਿਕਾਸ, ਸ਼ਹਿਰੀ, ਪੇਂਡੂ ਅਤੇ ਖੇਤਰੀ ਅਤੇ ਮਨੁੱਖੀ ਵਸੀਲਿਆਂ ਦਾ ਵਿਕਾਸ, ਕਿਸਾਨਾਂ ਦਾ ਸਸ਼ਕਤੀਕਰਨ, ਐੱਮ.ਐੱਸ.ਐੱਮ.ਈ. ਨੂੰ ਉਤਸ਼ਾਹਿਤ ਕਰਨਾ ਅਤੇ ਵਿਰਸੇ ਦੀ ਸੰਭਾਲ ਦੇ ਨਾਲ-ਨਾਲ ਸਾਰਿਆਂ ਲਈ ਸਿਹਤ, ਵਧੀਆ ਪ੍ਰਸ਼ਾਸਨ ਸ਼ਾਮਲ ਹਨ।
ਇਹ ਵੀ ਪੜ੍ਹੋ: Manu Bhaker: ਮਨੂ ਇੱਕ ਹੋਰ ਕਾਂਸੀ ਦੀ ਦੌੜ ਵਿੱਚ : 10 ਮੀ. ਏਅਰ ਪਿਸਟਲ ਮਿਕਸਡ ਈਵੈਂਟ ਲਈ ਹੋਵੇਗਾ ਮੁਕਾਬਲਾ
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਹੁਦਾ ਸੰਭਾਲਦਿਆਂ ਹੀ ਬਿਜਲੀ ਖੇਤਰ ਵਿੱਚ ਕਈ ਅਹਿਮ ਅਤੇ ਫੈਸਲਾਕੁੰਨ ਕਦਮ ਚੁੱਕੇ ਹਨ। ਅਸੀਂ NTPC, NTPC ਗ੍ਰੀਨ, ਕੋਲ ਇੰਡੀਆ, NLC ਅਤੇ REC ਵਰਗੇ ਕੇਂਦਰੀ ਅਦਾਰਿਆਂ ਨਾਲ 1 ਲੱਖ 50 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਜਿਸ ਤਹਿਤ 32 ਹਜ਼ਾਰ ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਸਕਦਾ ਹੈ, ਜੋ ਕਿ ਊਰਜਾ ਦੇ ਖੇਤਰ ਵਿੱਚ ਰਾਜਸਥਾਨ ਨੂੰ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 2950 ਮੈਗਾਵਾਟ ਸੋਲਰ ਪ੍ਰੋਜੈਕਟ ਲਈ ਜ਼ਮੀਨ ਅਲਾਟ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਤਹਿਤ 7 ਮਹੀਨਿਆਂ ਦੇ ਥੋੜ੍ਹੇ ਸਮੇਂ ਵਿੱਚ 4386 ਮੈਗਾਵਾਟ ਸਮਰੱਥਾ ਵਾਲੇ ਉਤਪਾਦਾਂ ਲਈ ਐਲਓਆਈ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸੂਰਜ ਘਰ ਯੋਜਨਾ ਤਹਿਤ 4 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਇੱਕ ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾ ਸਕਦਾ ਹੈ। Rajasthan News