ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਸੜਕ ਸੁਰੱਖਿਆ ਨ...

    ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

     ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ

    •  ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ“
    • ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਾਂ ਨੂੰ ਸੁਧਾਰਨ ਦੇ ਨਿਰਦੇਸ
    •  ਵਿਧਾਇਕਾਂ ਅਤੇ ਹੋਰ ਆਗੂਆਂ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਪੂਰਣ ਸਹਿਯੋਗ ਦਾ ਭਰੋਸਾ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।

    ਸੂਬੇ ਦੇ ਸਾਰੇ ਬਲਾਕਾਂ, ਜ਼ਿਲਿਆਂ ਅਤੇ ਵੱਡੇ ਸ਼ਹਿਰਾਂ ਵਿੱਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ‘ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।

    ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ “ਨੋ ਚਲਾਨ ਡੇਅ“ ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰਾਂ ਸਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿੱਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।

    ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ਵਿੱਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ