ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

Roadways, Employees, Gate, Rally, Demands

26 ਅਪਰੈਲ 2018 ਨੂੰ ਮੋਹਾਲੀ ਵਿਖੇ ਕਰਨਗੇ ਵਿਸ਼ਾਲ ਰੋਸ ਮੁਜ਼ਾਹਰਾ

ਫਿਰੋਜ਼ਪੁਰ (ਸਤਪਾਲ ਥਿੰਦ)। ਸਾਂਝੀ ਐਕਸ਼ਨ ਕਮੇਟੀ ਪੰਜਾਬ ਰੋਡਵੇਜ਼, ਪਨਬੱਸ ਦੇ ਸੱਦੇ ਤੇ ਪੰਜਾਬ ਰੋਡਵੇਜ਼ ‘ਚ 18 ਡਿਪੂਆਂ ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਸੱਦੇ ‘ਤੇ ਫਿਰੋਜ਼ਪੁਰ ਡਿਪੂ ਦੇ ਗੇਟ ‘ਤੇ ਸੈਂਕੜੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਗੇਟ ਰੈਲੀ ਕੀਤੀ, ਜਿਸ ਵਿਚ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਿਛਲੇ ਸਮੇਂ ਦੌਰਾਨ ਸਰਕਾਰ ਵੱਲੋਂ ਜਾਇਜ਼ ਮੰਗਾਂ ਨਾ ਮੰਨਣ ਕਰਕੇ 26 ਅਪਰੈਲ 2018 ਨੂੰ ਮੋਹਾਲੀ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਸਬੰਧੀ ਐਲਾਨ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਆਗੂਆਂ ਨੇ ਦੱਸਿਆ ਕਿ ਕਰਜ਼ਾ ਮੁਕਤ ਬੱਸਾਂ ਨੂੰ ਰੋਡਵੇਜ਼ ‘ਚ ਸ਼ਾਮਲ ਕੀਤਾ ਜਾਵੇ, ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਬਰਾਬਰ ਕੰਮ, ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਕਿਲੋਮੀਟਰ ਬੱਸਾਂ ਨਾ ਪਾਈਆਂ ਜਾਣ, ਪੰਜਾਬ ਰੋਡਵੇਜ਼ ਵਿਚ ਫਲੀਟ 2407 ਬੱਸਾਂ ਪੂਰੀਆਂ ਕੀਤੀਆਂ ਜਾਣ, ਪੇ ਕਮਿਸ਼ਨ ਰਿਪੋਰਟ ਜਲਦ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਰੋਡ ਸੇਫਟੀ ਵਿਚ ਸੋਧ ਕੀਤੇ ਜਾਣ ਦੀਆਂ ਆਦਿ ਮੰਗਾਂ ਦਾ ਸਰਕਾਰ ਵੱਲੋਂ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।