ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਡਲਿਵਰੀ ਬੁਆਏ ਨੂੰ ਲੁੱਟਿਆ
(ਸੱਚ ਕਹੂੰ ਨਿਊਜ਼) ਲੁਧਿਆਣਾ। ਜਿਲਾ ਲੁਧਿਆਣਾ ’ਚ ਇੱਕ ਲੁੱਟ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਮਾਮਲਾ ਜਗਰਾਉਂ ਕਸਬੇ ਤੋਂ ਸਾਹਮਣੇ ਆਇਆ ਹੈ ਜਦੋਂ ਈ-ਕਾਮ ਐਕਸਪ੍ਰੈਸ ਕੰਪਨੀ ਵਿੱਚ ਕੰਮ ਕਰਦੇ ਇੱਕ ਡਿਲੀਵਰੀ ਬੁਆਏ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਬਦਮਾਸ਼ ਨੌਜਵਾਨ ਤੋਂ 32 ਹਜ਼ਾਰ ਦੀ ਨਗਦੀ ਅਤੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ। ਲੁੱਟ ਅਤੇ ਕੁੱਟਮਾਰ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। (Robbed )
ਜ਼ਖ਼ਮੀ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਉਰਫ਼ ਕਾਕਾ ਵਾਸੀ ਪਿੰਡ ਅਮਰਗੜ੍ਹ ਕਲੇਰ ਵਜੋਂ ਹੋਈ ਹੈ। ਇੰਦਰਜੀਤ ਰੋਜ਼ਾਨਾ ਦੀ ਤਰ੍ਹਾਂ ਪਾਰਸਲ ਡਿਲੀਵਰ ਕਰਨ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ’ਚ ਕੁਝ ਬਦਮਾਸਾਂ ਨੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਉਸ ਨਾਲ ਲੁੱਟਖੋਹ ਕਰਕੇ ਬਦਮਾਸ਼ ਫਰਾਰ ਹੋ ਗਏ। ਮਾਮਲੇ ਦੀ ਸ਼ਿਕਾਇਤ ਥਾਣਾ ਸਿੱਧਵਾਂ ’ਚ ਦਿੱਤੀ ਗਈ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ