ਸਾਡੇ ਨਾਲ ਸ਼ਾਮਲ

Follow us

13.6 C
Chandigarh
Thursday, February 12, 2026
More
    Home Breaking News ਸੁਨਿਆਰੇ ਨੂੰ ਗ...

    ਸੁਨਿਆਰੇ ਨੂੰ ਗੋਲੀ ਮਾਰ ਸੋਨਾ ਲੈ ਕੇ ਲੁਟੇਰੇ ਫਰਾਰ

    Robbers
    ਸੁਨਿਆਰੇ ਨੂੰ ਗੋਲੀ ਮਾਰ ਸੋਨਾ ਲੈ ਕੇ ਲੁਟੇਰੇ ਫਰਾਰ

    (ਵਿੱਕੀ ਕੁਮਾਰ) ਮੋਗਾ । ਮੋਗਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਰਾਮਗੰਜ ਵਿਚ ਦਿਨ ਦਿਹਾੜੇ ਲੁਟੇਰਿਆਂ ਨੇ ਇਕ ਸੁਨਿਆਰੇ ਨੂੰ ਦੁਕਾਨ ਵਿਚ ਦਾਖਲ ਹੋ ਕੇ ਗੋਲ਼ੀ ਮਾਰ ਦਿੱਤੀ ਤੇ ਫਰਾਰ ਹੋ ਗਏ। (Robbers ) ਜ਼ਖ਼ਮੀ ਸੁਨਿਆਰੇ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿਸ ਮਗਰੋਂ ਡਾਕਟਰਾਂ ਨੇ ਉਸ ਦੀ ਹਾਲਤ ਦੇਖਦਿਆਂ ਉਸ ਨੂੰ ਐਂਬੂਲੈਂਸ ਰਾਹੀਂ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ ‘ਚ ਜੁਟ ਗਈ ।

    ਇਹ ਵੀ ਪੜ੍ਹੋ : ਚੋਰਾਂ ਨੇ ਇੱਕ ਘਰ ’ਚੋਂ 20 ਮਿੰਟਾਂ ’ਚ ਉਡਾਈ ਲੱਖਾਂ ਦੀ ਨਕਦੀ ਤੇ ਸੋਨਾ

    ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2.15 ਵਜੇ ਇਕ ਇਨੋਵਾ ਕਾਰ ‘ਚ ਸਵਾਰ ਕੁਝ ਲੁਟੇਰਿਆਂ ਨੇ ਰਾਮਗੰਜ ਸਥਿਤ ਏਸ਼ੀਆ ਜਵੈਲਰਜ਼ ਨੂੰ ਸੋਨੇ ਦੇ ਗਹਿਣੇ ਦਿਖਾਉਣ ਲਈ ਕਿਹਾ। ਸੋਨਾ ਖਰੀਦਣ ਤੋਂ ਬਾਅਦ ਜਦੋਂ ਬਿੱਲ ਤਿਆਰ ਕੀਤਾ ਜਾ ਰਿਹਾ ਸੀ ਤਾਂ ਤਿੰਨ ਲੁਟੇਰਿਆਂ ਨੇ ਦੁਕਾਨ ‘ਚ ਦਾਖਲ ਹੋ ਕੇ ਬਿੱਲ ਦੇਣ ਦੀ ਬਜਾਏ ਸ਼ਾਹੂਕਾਰ ਵਿੱਕੀ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਚੱਲਦੇ ਹੀ ਦੁਕਾਨ ‘ਚ ਹਫੜਾ-ਦਫੜੀ ਮੱਚ ਗਈ। ਮੌਕਾ ਮਿਲਦੇ ਹੀ ਲੁਟੇਰੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ।

    LEAVE A REPLY

    Please enter your comment!
    Please enter your name here