Robbery: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ

Robbery
ਲਹਿਰਾਗਾਗਾ: ਫੜੇ ਗਏ ਮੁਲਜ਼ਮ ਪੁਲਿਸ ਪਾਰਟੀ ਦੇ ਨਾਲ। 

(ਰਾਜ ਸਿੰਗਲਾ) ਲਹਿਰਾਗਾਗਾ। ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਣਵੀਰ ਸਿੰਘ ਨੇ ਬੀਤੇ ਦਿਨੀਂ ਲਹਿਰਾ ਸ਼ਹਿਰ ਦੇ ਏਰੀਆ ਵਿੱਚ ਦੋ ਵਿਅਕਤੀਆਂ ਦੀਪਇੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਲਹਿਰਾ ਅਤੇ ਕੁਲਬੀਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਲਹਿਲ ਖੁਰਦ ਕੋਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਸੱਟਾਂ ਮਾਰ ਕੇ ਮੋਬਾਇਲ ਫੋਨ ਖੋਹ ਕੇ ਲੈ ਗਏ ਸਨ। Robbery

ਇਹ ਵੀ ਪੜ੍ਹੋ: Ludhiana News: ਜ਼ਮਾਨਤ ’ਤੇ ਆਇਆ ਵਿਅਕਤੀ ਤੇ ਉਸਦੇ ਸਾਥੀ 5 ਕਿੱਲੋ ਹੈਰੋਇਨ ਸਣੇ ਕਾਬੂ

ਇਸ ਮਾਮਲੇ ’ਚ ਕਾਰਵਾਈ ਕਰਦਿਆਂ ਗੁਰਦੇਵ ਸਿੰਘ ਇੰਚਾਰਜ ਚੌਂਕੀ ਸਿਟੀ ਲਹਿਰਾ ਸਮੇਤ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਗੁਰਨੰਦ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਕਿਸੋਰੀ ਸਿੰਘ ਵਾਸੀਆਨ ਸੰਗਤਪੁਰਾ ਨੂੰ ਕਾਬੂ ਕੀਤਾ ਹੈ ਜਿੰਨਾ ਦੇ ਕਬਜ਼ੇ ਵਿਚੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ ਥਾਣਾ ਲਹਿਰਾ ਵਿਖੇ ਮਾਮਲਾ ਦਰਜ ਕੀਤਾ ਗਿਆ। ਅੱਜ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਦੋ ਦਿਨਾ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here