ਲੁਧਿਆਣਾ (ਜਸਵੀਰ ਸਿੰਘ ਗਹਿਲ)।Crime News: ਵਪਾਰਕ ਰਾਜਧਾਨੀ ’ਚ ਚਿੱਟੇ ਦਿਨ ਹੋ ਰਹੀਆਂ ਵਾਰਦਾਤਾਂ ’ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਾਰੋਬਾਰੀਆਂ ’ਚ ਵੀ ਸ਼ਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਦਿਨ-ਦਿਹਾੜੇ ਘਰ ਅੰਦਰ ਦਾਖਲ ਹੋ ਕੇ ਦੋ ਲੁਟੇਰਿਆਂ ਨੇ ਇੱਕ ਮਹਿਲਾ ਬਜ਼ੁਰਗ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟ ਲਈ। ਜਾਣਕਾਰੀ ਦਿੰਦਿਆਂ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਐਨਆਰਆਈ ਦੇ ਘਰ ਰਹਿ ਰਹੇ ਹਨ। ਉਨ੍ਹਾਂ ਦੇ ਜਾਣ ਪਿੱਛੋਂ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਹੀ ਮੌਜ਼ੂਦ ਸੀ। Crime News
Read This : Ludhiana: ਜਗਰਾਤੇ ਦੌਰਾਨ ਵਾਪਰਿਆ ਵੱਡਾ ਹਾਦਸਾ, 2 ਔਰਤਾਂ ਦੀ ਮੌਤ
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਜਾਣ ਤੋਂ ਕੁੱਝ ਸਮਾਂ ਬਾਅਦ ਘਰ ਅੰਦਰ ਦੋ ਵਿਅਕਤੀ ਦਾਖਲ ਹੋਏ। ਜਿੰਨ੍ਹਾਂ ਨੇ ਘਰ ਅੰਦਰ ਵੜ੍ਹਦਿਆਂ ਹੀ ਉਨ੍ਹਾਂ ਦੀ ਪਤਨੀ ਨੂੰ ਮਾਰ ਦੇਣ ਦੀ ਧਮਕੀ ਦੇ ਕੇ ਬੰਧਕ ਬਣਾ ਕੇ ਘਰ ਦੀਆਂ ਅਲਮਾਰੀਆਂ ’ਚ ਪਏ 7 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਤੇ ਰਕਮ ਲੁੱਟ ਲਈ। ਇਸ ਦੌਰਾਨ ਤਕਰੀਬਨ ਉਨ੍ਹਾਂ ਦੇ ਘਰ ਦਾ ਕੰਮ ਕਰਨ ਵਾਲੀ ਮਹਿਲਾ ਨੂੰ ਆਉਂਦੀ ਦੇਖ ਫ਼ਰਾਰ ਹੋ ਗਏ। ਜਿਉਂ ਹੀ ਮਹਿਲਾ ਉਪਰ ਗਈ ਤਾਂ ਉਸ ਨੇ ਅਮਰਜੀਤ ਕੌਰ ਨੂੰ ਬੇਹੋਸ਼ੀ ਦੀ ਹਾਲਤ ਤੇ ਹੱਥਾਂ ’ਤੇ ਟੇਪ ਲੱਗੀ ਦੇਖ ਇਲਾਕੇ ਦੇ ਲੋਕਾਂ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਸੂਚਿਤ ਕੀਤਾ। ਜਿੰਨਾਂ ਘਰ ਆ ਕੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਬਲਜੀਤ ਸਿੰਘ ਵਾਸੀ ਸਰਾਭਾ ਨਗਰ ਐਕਸਟੈਂਸ਼ਨ ਲੁਧਿਆਣਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Crime News