Robbery Gang Arrest

Robbery Gang Arrest: ਕੋਟਕਪੂਰਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ’ਚ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪਿੰਡ ਢਿੱਲਵਾਂ ਕਲਾਂ ਨੇੜੇ ਇੱਕ ਲਿੰਕ ਰੋਡ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ  ਸੂਬੇ  ਖਾਸ ਖਬਰ