ਮਾਰੂ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਗਿਰਫਤਾਰ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਤੇ ਡੀਐਸਪੀ ਸੰਜੀਵ ਕੁਮਾਰ (ਸਡ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ’ਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਸ਼ਾਮਲ ਅਰਸ਼ਦੀਪ ਸਿੰਘ ਉਰਫ ਅਰਸ਼, ਦੇਵਕੀ ਨੰਦਨ ਉਰਫ ਦੀਪੂ, ਸ਼ਿਵਾ ਸਿੰਘ ਉਰਫ ਸ਼ਿਵਜੋਤ, ਸੰਨੀ ਅਤੇ ਅਰੁਣ ਕੁਮਾਰ ਵਜੋ ਹੋਈ ਹੈ।
ਇਹ ਖਬਰ ਵੀ ਪੜ੍ਹੋ : Haryana Winter Vacation: ਵੱਡੀ ਖਬਰ, ਸ਼ੀਤ ਲਹਿਰ ਦੇ ਚੱਲਦੇ ਹਰਿਆਣਾ ’ਚ ਵਧ ਸਕਦੀਆਂ ਹਨ ਸਕੂਲਾਂ ਦੀਆਂ ਛੁੱਟੀਆਂ
ਜੋ ਕਿ ਕੋਟਕਪੂਰਾ ਸ਼ਹਿਰ ਦੇ ਹੀ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ 2 ਲੋਹੇ ਦੇ ਖੰਡੇ, 1 ਦਾਹ, 1 ਕਿਰਚ ਤੇ 1 ਲੋਹੇ ਦੀ ਰਾਡ ਬਰਾਮਦ ਕੀਤੀ ਗਈ ਹੈ। ਕਾਰਵਾਈ ਦੇ ਵੇਰਵੇ ਇਸ ਤਰ੍ਹਾਂ ਹਨ ਕਿ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਲਮੀਕ ਚੌਕ, ਕੋਟਕਪੂਰਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਲੁੱਟਾ ਖੋਹਾ ਕਰਨ ਦੇ ਆਦੀ ਹਨ, ਤੇ ਜੋ ਬੇਅਬਾਦ ਫੈਕਟਰੀ ਜਲਾਲੇਆਣਾ ਰੋਡ ਕੋਟਕਪੂਰਾ ’ਚ ਲੁਕ ਛਿੱਪ ਕੇ ਮਾਰੂ ਹਥਿਆਰਾ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। Faridkot News














