ਰੋਹਤਗੀ ਨੇ ਅਟਾਰਨੀ ਜਨਰਲ ਬਣਨ ਦਾ ਨਰਿੰਦਰ ਮੋਦੀ ਸਰਕਾਰ ਦਾ ਪ੍ਰਸਤਾਵ ਠੁਕਰਾਇਆ

ਰੋਹਤਗੀ ਨੇ ਅਟਾਰਨੀ ਜਨਰਲ ਬਣਨ ਦਾ ਨਰਿੰਦਰ ਮੋਦੀ ਸਰਕਾਰ ਦਾ ਪ੍ਰਸਤਾਵ ਠੁਕਰਾਇਆ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਭਾਰਤ ਦੇ ਅਟਾਰਨੀ ਜਨਰਲ ਬਣਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਰਸਤੋਗੀ ਨੇ ਪੇਸ਼ਕਸ਼ ਨੂੰ ਠੁਕਰਾਏ ਜਾਣ ਦੀ ਪੁਸ਼ਟੀ ਕੀਤੀ ਹੈ, ਪਰ ਕਾਰਨ ਨਹੀਂ ਦੱਸੇ। ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋ ਰਿਹਾ ਹੈ। ਦੇਸ਼ ਦੇ ਚੋਟੀ ਦੇ ਵਕੀਲਾਂ ਵਿੱਚੋਂ ਇੱਕ ਰੋਹਤਗੀ ਨੂੰ ਪਹਿਲੀ ਵਾਰ 2014 ਵਿੱਚ ਤਿੰਨ ਸਾਲ ਦੀ ਮਿਆਦ ਲਈ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਸੀ। ਸੀਨੀਅਰ ਵਕੀਲ ਰਸਤੋਗੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਏ ਜਾਣ ਨਾਲ ਕੇਂਦਰ ਸਰਕਾਰ ਨੂੰ ਮੁੜ ਨਵੇਂ ਵਕੀਲ ਦੀ ਭਾਲ ਕਰਨੀ ਪਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ