ਆਨੰਦਪੁਰ ਸਾਹਿਬ-ਨੈਣਾ ਦੇਵੀ ਦਰਮਿਆਨ ਬਣੇਗਾ ਰੋਪਵੇਅ

ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਦਰਮਿਆਨ ਰੋਪਵੇਅ ਦੀ ਸਥਾਪਤੀ ਲਈ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਇੱਕ ਸਹਿਮਤੀ ਪੱਤਰ

ਚੰਡੀਗੜ੍ਹ

ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਦਰਮਿਆਨ ਰੋਪਵੇਅ ਦੀ ਸਥਾਪਤੀ ਲਈ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਇੱਕ ਸਹਿਮਤੀ ਪੱਤਰ (ਐੱਮਓਯੂ) ‘ਤੇ ਹਸਤਾਖਰ ਕਰਨ ਦੇ ਨਾਲ ਇਸ ਖਿੱਤੇ ਵਿਚ ਸੈਰ-ਸਪਾਟੇ ਨੂੰ ਵੱਡਾ ਉਤਸ਼ਾਹ ਮਿਲਣ ਲਈ ਰਾਹ ਪੱਧਰਾ
ਹੋ ਗਿਆ ਹੈ।
ਇਸ ਸਹਿਮਤੀ ਪੱਤਰ ‘ਤੇ ਹਸਤਾਖਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਹਾਜ਼ਰੀ ‘ਚ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਪੰਜਾਬ ਦੇ ਸਕੱਤਰ ਵਿਕਾਸ ਪ੍ਰਤਾਪ ਤੇ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਦੇ ਏਸੀਐੱਸ ਰਾਮ ਸੁਭਾਗ ਸਿੰਘ ਨੇ ਕੀਤੇ। ਇਸ ਮੌਕੇ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਪ੍ਰੋਜੈਕਟ ਲੰਮਾ ਸਮਾਂ ਪਹਿਲਾਂ ਹੀ ਮੁਕੰਮਲ ਹੋ ਜਾਣਾ ਚਾਹੀਦਾ ਸੀ ਕਿਉਂਕਿ ਦੋਵਾਂ ਸੂਬਿਆਂ ਵਾਸਤੇ ਇਸ ਪ੍ਰੋਜੈਕਟ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਿਮਾਚਲ ਨੇ ਇਹ ਪ੍ਰੋਜੈਕਟ 2014 ‘ਚ ਰੱਦ ਕਰ ਦਿੱਤਾ ਸੀ ਪਰ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਨੂੰ ਮੁੜ ਸੁਰਜੀਤ ਕਰਨ ਦੀ ਪਹਿਲਕਦਮੀ ਕੀਤੀ।
ਇਹ ਪ੍ਰੋਜੈਕਟ ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਦੇ ਹੇਠ ਸਥਾਪਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਿਮਚਾਲ ਪ੍ਰਦੇਸ਼ ਸਰਕਾਰਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਦਰਮਿਆਨ ਰੋਪਵੇਅ ਸਥਾਪਤ ਕਰਨ ਲਈ 26 ਜੁਲਾਈ, 2012 ਨੂੰ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਸਨ। ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਇਸ ਵਾਸਤੇ 118 ਕਨਾਲ ਤੇ 13 ਮਰਲਾ ਜ਼ਮੀਨ ਪ੍ਰਾਪਤ ਕੀਤੀ ਸੀ ਪਰ ਹਿਮਚਾਲ ਪ੍ਰਦੇਸ਼ ਸਰਕਾਰ ਨੇ 3 ਜੂਨ, 2014 ਨੂੰ ਇਹ ਸਮਝੌਤਾ ਰੱਦ ਕਰ
ਦਿੱਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।