352 ਕੇਸਾਂ ‘ਚੋਂ 226 ਕੇਸ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ
ਕਿਸਾਨਾਂ ਦੀ ਆਰਥਕਿਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ- ਮਾਲ ਮੰਤਰੀ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਪ੍ਰਦਾਨ ਕਰਦੇ ਹੋਏ ਪੰਜਾਬ ਸਰਕਾਰ ਨੇ 352 ਮਾਮਲਿਆਂ ਵਿੱਚ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ। (352 Farmers) ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਇਸ ਸਬੰਧੀ ਗਠਿਤ ਕੀਤੀ ਗਈ ਰਾਜ ਪੱਧਰੀ ਕਮੇਟੀ (ਐਸਐਲਸੀ) ਨੇ ਅਪਰੈਲ 2017 ਤੋਂ ਲੈ ਕੇ ਜੁਲਾਈ 2018 ਤੱਕ 12 ਮੀਟਿੰਗਾਂ ਰਾਹੀਂ ਕੁੱਲ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਹੈ।
ਮਾਲ ਮੰਤਰੀ ਨੇ ਕਿਹਾ ਕਿ ਸਾਲ 2015 ਵਿੱਚ ਜਦੋਂ ਤੋਂ ਇਹ ਸਕੀਮ ਸ਼ੁਰੂ ਹੋਈ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਸਭ ਤੋਂ ਜ਼ਿਆਦਾ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਹੈ। ਇਨ੍ਹਾਂ ‘ਚੋਂ 226 ਕੇਸ ਅਜਿਹੇ ਹਨ ਜਿਹੜੇ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ ਜਦਕਿ ਇਨ੍ਹਾਂ ਮਾਮਲਿਆਂ ਨੂੰ ਮਨਜ਼ੂਰੀ ਮੌਜੂਦਾ ਸਰਕਾਰ ਨੇ ਦਿੱਤੀ ਹੈ। (352 Farmers)
ਅਪਰੈਲ 2017 ਤੋਂ ਜੁਲਾਈ 2018 ਤੱਕ 12 ਸੂਬਾ ਪੱਧਰੀ ਮੀਟਿੰਗਾਂ ਵਿਚ ਮਿਲੀ ਮਨਜ਼ੂਰੀ
ਸਰਕਾਰੀਆ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਤਮ ਹੱਤਿਆ ਵਰਗਾ ਰਾਹ ਛੱਡ ਕੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਸਾਥ ਦੇਣ ਤਾਂ ਜੋ ਮਿਲ-ਜੁਲ ਕੇ ਪੰਜਾਬ ਨੂੰ ਕਰਜ਼ੇ ਦੀ ਪੰਡ ਹੇਠੋਂ ਕੱਢਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਅੰਦਰ ਰੋਜ਼ਾਨਾ ਦੋ-ਤਿੰਨ ਕਿਸਾਨ ਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀ ਚੋਣ ਮਨੋਰਥ ਪੱਤਰ ‘ਚ ਕਿਸਾਨਾਂ ਦਾ ਕਰਜ਼ਾ ਮਾਫ਼ੀ ਦਾ ਵਾਅਦਾ ਕੀਤਾ ਸੀ (352 Farmers)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।