(ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹਾ ਬਠਿੰਡਾ ਦੇ ਆਰਟੀਏ ਦਫ਼ਤਰ ਵਿੱਚ ਤਾਇਨਾਤ ਕਲਰਕ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਅਤੇ ਨਿੱਜੀ ਸਹਾਇਕ ਰਾਜਵੀਰ ਉਰਫ਼ ਰਾਜੂ ਵਜੋਂ ਹੋਈ ਹੈ। ਮੁਲਜ਼ਮ ਹਰੇਕ ਵਾਹਨ ਦੀ ਟੈਕਸ ਵੈਰੀਫਿਕੇਸ਼ਨ ਲਈ ਪ੍ਰਤੀ ਫਾਈਲ 100 ਰੁਪਏ ਵਸੂਲਦੇ ਸਨ। (Bribes)
ਇਹ ਵੀ ਪੜ੍ਹੋ : ਚਾਰ ਮਹੀਨੇ ਪਹਿਲਾਂ ਰੱਖੇ ਡਰਾਇਵਰ ਨੇ ਮਾਲਕ ਨਾਲ ਕੀਤਾ ਵਿਸ਼ਵਾਸ਼ਘਾਤ
ਅਧਿਕਾਰੀਆਂ ਦੇ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਤੋਂ ਪੈਸੇ ਮੰਗਣ ਦੀ ਆਡੀਓ ਵੀ ਰਿਕਾਰਡ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਾਰਵਾਈ ਕਰਦਿਆਂ ਡੀਐਸਪੀ ਵਿਜੀਲੈਂਸ ਸੰਦੀਪ ਸਿੰਘ ਅਤੇ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਲਰਕ ਦਿਨੇਸ਼ ਅਤੇ ਉਸ ਦੇ ਨਿੱਜੀ ਸਹਾਇਕ ਰਾਜੂ ਨੂੰ ਸੀ. ਨੂੰ ਸਥਾਨਕ ਮਿੰਨੀ ਸਕੱਤਰੇਤ ਦੇ ਦੂਜੇ ਦਫਤਰ ਤੋਂ ਗ੍ਰਿਫਤਾਰ ਕੀਤਾ ਹੈ। ਮਿੰਨੀ ਸਕੱਤਰੇਤ ਦੀ ਦੂਜੀ ਮੰਜ਼ਿਲ ਸਥਿਤ ਆਰ.ਟੀ.ਏ ਦਫਤਰ ‘ਚ ਬੈਠ ਕੇ ਇਕ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।